DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Congress Crisis: ਵਿਜੈਇੰਦਰ ਸਿੰਗਲਾ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਦੇ ਚਰਚੇ

ਰਾਹੁਲ ਗਾਂਧੀ ਦੇ ਨੇੜਲੇ ਵਿਜੈਇੰਦਰ ਸਿੰਗਲਾ ਨੂੰ ਪਹਿਲਾਂ ਵੀ ਪ੍ਰਧਾਨ ਬਣਾਉਣਾ ਚਾਹੁਦੀ ਸੀ ਕਾਂਗਰਸ

  • fb
  • twitter
  • whatsapp
  • whatsapp
Advertisement

Punjab Congress Crisis:  ਸਾਬਕਾ ਸੰਸਦ ਮੈਂਬਰ ਵਿਜੈਇੰਦਰ ਸਿੰਗਲਾ ਦੇ ਪੰਜਾਬ ਕਾਂਗਰਸ ਦੇ ਨਵੇ ਪ੍ਰਧਾਨ ਬਣਨ ਦੇ ਚਰਚੇ ਹਨ।

ਸੰਗਰੂਰ ਦੇ ਸਾਬਕਾ ਸੰਸਦ ਮੈਂਬਰ ਵਿਜੈਇੰਦਰ ਸਿੰਗਲਾ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਜਗ੍ਹਾ ਲੈਣ ਲਈ ਸਭ ਤੋਂ ਮੋਹਰੀ ਉਮੀਦਵਾਰ ਵਜੋਂ ਉਭਰ ਰਹੇ ਹਨ। ਵਿਜੈਇੰਦਰ ਸਿੰਗਲਾ ਦਾ ਨਾਂ ਸਭ ਤੋਂ ਅੱਗੇ ਆ ਰਿਹਾ ਹੈ ਅਤੇ ਪਾਰਟੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸਿੰਗਲਾ ਪਹਿਲਾਂ ਵੀ ਰਾਜਾ ਵੜਿੰਗ ਦੀ ਥਾਂ ਲੈਣ ਲਈ ਪਾਰਟੀ ਦੀ ਪਹਿਲੀ ਪਸੰਦ ਸਨ ਪਰ ਪੰਜਾਬ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਕਾਰਨ ਇਸ ਫੈਸਲੇ ਨੂੰ ਕੁਝ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ।

Advertisement

ਪੰਜਾਬ ਕਾਂਗਰਸ ਲੀਡਰਸ਼ਿਪ ਦੀ ਹਿੰਦੂ ਚਿਹਰੇ ਨੂੰ ਅੱਗੇ ਲਿਆਉਣ ਦੀ ਰਣਨੀਤੀ

ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਕਿਸੇ ਹਿੰਦੂ ਆਗੂ ਨੂੰ ਸੂਬੇ ਦਾ ਮੁਖੀ ਬਣਾਉਣ ਨਾਲ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰ ਕਈ ਜੱਟ ਸਿੱਖ ਆਗੂਆਂ ਨੂੰ ਸ਼ਾਂਤ ਕੀਤਾ ਜਾ ਸਕੇਗਾ। ਇੱਕ ਸੂਤਰ ਨੇ ਦੱਸਿਆ ਕਿ ਜੇਕਰ ਕਾਂਗਰਸ ਦਾ ਸੂਬਾ ਪ੍ਰਧਾਨ ਕੋਈ ਹਿੰਦੂ ਆਗੂ ਬਣਦਾ ਹੈ ਤਾਂ ਚੋਣਾਂ ਤੋਂ ਬਾਅਦ ਦੀ ਸਥਿਤੀ ਵਿੱਚ ਮੁੱਖ ਮੰਤਰੀ ਦਾ ਅਹੁਦਾ ਕਿਸੇ ਵੀ ਸਿੱਖ ਆਗੂ ਲਈ ਖੁੱਲ੍ਹਾ ਹੋਵੇਗਾ।

ਕੇਰਲ ਦੀ ਤਰਜ਼ ’ਤੇ ਪੰਜਾਬ ਵਿੱਚ ਅਪਣਾਈ ਜਾਵੇਗੀ ਚੋਣ ਰਣਨੀਤੀ

ਇਸ ਤੋਂ ਇਲਾਵਾ ਕਾਂਗਰਸ ਪੰਜਾਬ ਵਿੱਚ ਕੇਰਲ ਦੀ ਰਣਨੀਤੀ ਨੂੰ ਅਪਣਾ ਸਕਦੀ ਹੈ ਜਿਸ ਵਿੱਚ ਸੂਬੇ ਦੀ ਵਾਗਡੋਰ ਸਥਾਨਕ ਆਗੂਆਂ ਦੇ ਹੱਥਾਂ ਵਿੱਚ ਦਿੱਤੀ ਜਾਵੇਗੀ ਅਤੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਪਿਛਲੇ ਪਾਸਿਓਂ ਮੁਹਿੰਮ ਦੀ ਅਗਵਾਈ ਕਰਨ ਲਈ ਕਿਹਾ ਜਾਵੇਗਾ। ਪੰਜਾਬ ਦੇ ਲੋਕ ਸਭਾ ਸੰਸਦ ਮੈਂਬਰਾਂ ਨੂੰ ਕੇਰਲ ਦੇ ਸੰਸਦ ਮੈਂਬਰਾਂ (ਜਿਵੇਂ ਕਿ ਕੇ.ਸੀ. ਵੇਣੂਗੋਪਾਲ) ਵਾਂਗ ਵਿਧਾਨ ਸਭਾ ਚੋਣਾਂ ਲੜਨ ਲਈ ਨਹੀਂ ਕਿਹਾ ਜਾਵੇਗਾ ਕਿਉਂਕਿ ਪਾਰਟੀ ਇੱਕ ਵੀ ਲੋਕ ਸਭਾ ਸੀਟ ਗੁਆਉਣ ਦਾ ਖ਼ਤਰਾ ਨਹੀਂ ਉਠਾ ਸਕਦੀ।

ਲੋਕ ਸਭਾ ਮੈਂਬਰਾਂ ਦੀ ਦੀ ਥਾਂ ਸਾਬਕਾ ਸੰਸਦ ਮੈਂਬਰ ’ਤੇ ਦਾਅ

ਰਾਜਾ ਵੜਿੰਗ, ਚਰਨਜੀਤ ਚੰਨੀ, ਸੁਖਜਿੰਦਰ ਰੰਧਾਵਾ ਅਤੇ ਗੁਰਜੀਤ ਸਿੰਘ ਔਜਲਾ ਪੰਜਾਬ ਵਿੱਚ ਇਸ ਵੱਡੇ ਅਹੁਦੇ ਦੇ ਦਾਅਵੇਦਾਰ ਹਨ। ਇਹ ਸਾਰੇ ਮੌਜੂਦਾ ਲੋਕ ਸਭਾ ਮੈਂਬਰ ਹਨ ਜਦੋਂ ਕਿ ਵਿਜੈਇੰਦਰ ਸਿੰਗਲਾ ਸਾਬਕਾ ਸੰਸਦ ਮੈਂਬਰ ਹਨ ਅਤੇ ਉਹ ਪੰਜਾਬ ਦੇ ਸਾਬਕਾ ਮੰਤਰੀ ਰਹਿ ਚੁੱਕੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਸਿੰਗਲਾ ਦੇ ਨਾਂ ਬਾਰੇ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ।

Advertisement

ਸਿੰਗਲਾ ਕਾਂਗਰਸ ਵਰਕਿੰਗ ਕਮੇਟੀ ਦੇ ਮੈਂਬਰ ਹਨ, ਏ.ਆਈ.ਸੀ.ਸੀ. (AICC) ਦੇ ਸੰਯੁਕਤ ਖ਼ਜ਼ਾਨਚੀ ਹਨ। ਉਹ ਰਾਹੁਲ ਗਾਂਧੀ ਦੇ ਕਰੀਬੀ ਮੰਨੇ ਜਾਂਦੇ ਹਨ ਅਤੇ ਪੰਜਾਬ ਵਿੱਚ ਸਿੱਖਿਆ, ਲੋਕ ਨਿਰਮਾਣ ਵਿਭਾਗ (PWD) ਅਤੇ ਆਈ.ਟੀ. (IT) ਮੰਤਰੀ ਵਜੋਂ ਸੇਵਾ ਨਿਭਾ ਚੁੱਕੇ ਹਨ।

ਦੂਜੇ ਪਾਸੇ ਰਾਜਾ ਵੜਿੰਗ ਨੇ ਆਪਣੇ 'ਐਕਸ' (X) ਹੈਂਡਲ ਦਾ ਬਾਇਓ ਬਦਲ ਲਿਆ ਹੈ ਅਤੇ ਆਪਣੇ ਆਪ ਨੂੰ ਸਾਬਕਾ ਪੀ ਪੀ ਸੀ ਸੀ ਮੁਖੀ' (former PPCC chief) ਵਜੋਂ ਦਰਸਾਇਆ ਹੈ।

Advertisement
×