DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab drug trade: ਸ਼ਰੇਆਮ ਵਿਕਦੇ ਨਸ਼ਿਆਂ ਕਾਰਨ ਪਿੰਡ ਜੌਹਲ ਢਾਏ ਵਾਲਾ ’ਚ ਰੋਸ

ਪਿੰਡ ਵਾਸੀਆਂ ਦੀਆਂ ਸ਼ਿਕਾਇਤਾਂ ’ਤੇ ਵੀ ਨਾ ਹੋਈ ਕੋਈ ਕਾਰਵਾਈ

  • fb
  • twitter
  • whatsapp
  • whatsapp
Advertisement

ਹਲਕਾ ਖਡੂਰ ਸਾਹਿਬ ਦੇ ਪਿੰਡ ਜੌਹਲ ਢਾਏ ਵਾਲਾ ਦੇ ਲੋਕਾਂ ਵੱਲੋਂ ਪਿੰਡ ਵਿੱਚ ਸ਼ਰੇਆਮ ਵਿਕ ਰਹੇ ਨਸ਼ਿਆਂ ਖਿਲਾਫ਼ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਵਿੱਚ ਸ਼ਾਮਲ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਕਾਰਵਾਈ ਨਾ ਹੋਣ ਕਾਰਨ ਪੁਲੀਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ।

Advertisement

ਪਿੰਡ ਦੇ ਸਰਪੰਚ ਬਲਦੇਵ ਸਿੰਘ ਅਤੇ ਕਿਸਾਨ ਆਗੂ ਹਰਜੀਤ ਸਿੰਘ, ਸੁਖਵਿੰਦਰ ਸਿੰਘ, ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਵਿੱਚ ਨਸ਼ੇ ਵੇਚਣ ਵਾਲੇ ਲੋਕ ਸ਼ਰੇਆਮ ਨਸ਼ਾ ਵੇਚ ਰਹੇ ਹਨ ਜਿਸ ਕਾਰਨ ਪਿੰਡ ਦੇ ਬਹੁ ਤਦਾਦ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ। ਪਿੰਡ ਵਾਸੀਆਂ ਆਖਿਆ ਕਿ ਪੂਰਾ ਪਿੰਡ ਨਸ਼ਿਆਂ ਦੀ ਮੰਡੀ ਬਣਿਆ ਦਿਖਾਈ ਦੇ ਰਿਹਾ ਹੈ।

Advertisement

ਸਰਪੰਚ ਬਲਦੇਵ ਸਿੰਘ ਨੇ ਆਖਿਆ ਕਿ ਪੁਲੀਸ ਪ੍ਰਸਾਸ਼ਨ ਦੇ ਉੱਚ ਅਧਿਕਾਰੀਆਂ ਤੱਕ ਨਸ਼ਿਆਂ ਨੂੰ ਰੋਕਣ ਲਈ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਜੋ ਵਿਅਰਥ ਰਹੀਆਂ। ਪਿੰਡ ਵਾਸੀਆਂ ਨੇ ਆਖਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਕਈ ਵਾਰ ਵਿਧਾਇਕ ਲਾਲਪੁਰਾ ਨੂੰ ਪਿੰਡ ਵਿੱਚ ਨਸ਼ਿਆਂ ਵਿਰੁੱਧ ਕਾਰਵਾਈ ਦੀ ਅਪੀਲ ਕਰ ਚੁੱਕੇ ਹਨ ਪਰ ਨਸ਼ਿਆਂ ਬਾਬਤ ਕੋਈ ਠੋਸ ਕਾਰਵਾਈ ਨਹੀ ਹੋ ਰਹੀ।

ਅੱਜ ਪਿੰਡ ਜੌਹਲ ਢਾਏ ਵਾਲਾ ਦੇ ਕਿਸਾਨ, ਮਜ਼ਦੂਰ ਪਰਿਵਾਰਾਂ ਨੇ ਇਕੱਠ ਕਰਦੇ ਹੋਏ ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਿੰਡ ਵਿੱਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਵੱਡੇ ਪੱਧਰ ਤੇ ਸੜਕਾਂ ਜਾਮ ਕਰਕੇ ਸੰਘਰਸ਼ ਕਰਨ ਲਈ ਮਜਬੂਰ ਹੋ ਜਾਣਗੇ। ਇਸ ਮੌਕੇ ਇਕੱਤਰ ਪਿੰਡ ਦੀਆਂ ਔਰਤਾਂ ਵੱਲੋਂ ਆਖਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਮਹਿਜ਼ ਇਕ ਡਰਾਮਾ ਹੈ ਜਿਸ ਦਾ ਪਿੰਡ ਜੌਹਲ ਢਾਏ ਵਾਲਾ ਵਿਖੇ ਕੋਈ ਅਸਰ ਦਿਖਾਈ ਨਹੀ ਦਿੱਤਾ।

Advertisement
×