DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Farmers Protest: ਮਸਲੇ ਹੱਲ ਨਹੀਂ ਹੋਏ; 9 ਦਸੰਬਰ ਨੂੰ ਪੱਕਾ ਮੋਰਚਾ ਲਾਵਾਂਗੇ: ਪੰਧੇਰ

ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ ਸੰਘਰਸ਼ ਦਾ ਐਲਾਨ; ਖੇਤੀਬਾੜੀ ਮੰਤਰੀ ਨੇ 15 ਅਕਤੂਬਰ ਤੱਕ ਮੰਗਾਂ ਹੱਲ ਕਰਨ ਦਾ ਦਿੱਤਾ ਸੀ ਭਰੋਸਾ

  • fb
  • twitter
  • whatsapp
  • whatsapp
featured-img featured-img
ਕਿਸਾਨਾਂ ਦੇ ਪ੍ਰਦਰਸ਼ਨ ਕਰਦਿਆਂ ਦੀ ਪੁਰਾਣੀ ਤਸਵੀਰ।
Advertisement

Punjab Farmers Protest: ਕਿਸਾਨ ਮਜ਼ਦੂਰ ਮੋਰਚਾ ਪੰਜਾਬ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ’ਤੇ 9 ਦਸੰਬਰ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਮੋਰਚੇ ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ ਅੱਜ ਕਿਸਾਨ ਭਵਨ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਨਹੀਂ ਜਾਪਦੀ। ਇਸੇ ਕਰਕੇ ਜਥੇਬੰਦੀ ਨੂੰ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਾ ਪੈ ਰਿਹਾ ਹੈ।

ਪੰਧੇਰ ਨੇ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਸੀ। ਇਸ ਦੌਰਾਨ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਕਿਸਾਨਾਂ ਦੀਆਂ ਮੰਗਾਂ ਦਾ 15 ਅਕਤੂਬਰ ਤੱਕ ਨਿਪਟਾਰਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤੈਅ ਸਮਾਂ ਲੰਘਣ ਦੇ ਬਾਵਜੂਦ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਇਸ ਕਾਰਨ ਕਿਸਾਨ ਮਜ਼ਦੂਰ ਮੋਰਚੇ ਵਿੱਚ ਰੋਸ ਹੈ।

Advertisement

ਕੇਂਦਰ ਦੀਆਂ ਨੀਤੀਆਂ ਲਾਗੂ ਕਰਨ ਲਈ ਪੰਜਾਬ ਸਰਕਾਰ ’ਤੇ ਲਾਏ ਦੋਸ਼

ਸਰਵਣ ਸਿੰਘ ਪੰਧੇਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਦੋਸ਼ ਲਾਇਆ ਕਿ ਜਦੋਂ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਦੇ ਵਿਰੁੱਧ ਕੋਈ ਨੀਤੀ ਲਿਆਂਦੀ ਜਾਂਦੀ ਹੈ ਤਾਂ ਪੰਜਾਬ ਸਰਕਾਰ ਉਸ ਨੂੰ ਲਾਗੂ ਕਰਨ ਲਈ ਤੁਰੰਤ ਨੋਟੀਫਿਕੇਸ਼ਨ ਜਾਰੀ ਕਰ ਦਿੰਦੀ ਹੈ। ਉਨ੍ਹਾਂ ਇਸ ਸਬੰਧੀ ਤਿੰਨ ਖੇਤੀ ਕਾਨੂੰਨਾਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਇਨ੍ਹਾਂ ਨੂੰ ਸਭ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਸੀ।

Advertisement

ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਢੁਕਵੇਂ ਕਦਮ ਚੁੱਕਣ ਲਈ ਕਿਹਾ

ਕਿਸਾਨ ਮਜ਼ਦੂਰ ਮੋਰਚੇ ਦੇ ਆਗੂਆਂ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕਰਨ ਦੀ ਅਪੀਲ ਕੀਤੀ। ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਗੰਭੀਰਤਾ ਨਾਲ ਕਦਮ ਚੁੱਕਣ ਦੀ ਲੋੜ ਹੈ।

ਇਸ ਦੌਰਾਨ ਮੋਰਚੇ ਨੇ ਮਾਨਸਾ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕੀਤੀ ਅਤੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਪੱਤਰਕਾਰ ਸੰਮੇਲਨ ਵਿੱਚ ਕਿਸਾਨ ਮਜ਼ਦੂਰ ਮੋਰਚੇ ਦੇ ਹੋਰ ਪ੍ਰਮੁੱਖ ਆਗੂ ਵੀ ਮੌਜੂਦ ਸਨ।

ਸਬੰਧਤ ਖਬਰ: ਖੇਤੀ ਨੀਤੀ: ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਹਜ਼ਾਰਾਂ ਕਿਸਾਨ ਚੰਡੀਗੜ੍ਹ ਪੁੱਜੇ

Advertisement
×