DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab: ਸਾਬਕਾ ਜਥੇਦਾਰ ਗਿਆਨੀ Raghbir Singh ਦੇ ਘਰ ਬਾਹਰ ਗੋਲੀਬਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਹਨਾਂ ਦੇ ਵਾਹਨ ਤੇ...

  • fb
  • twitter
  • whatsapp
  • whatsapp
Advertisement
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਹਨਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ ।

ਫਾਇਰਿੰਗ ਦੀ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਪੁਲੀਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਡਰਾਈਵਰ ਨੂੰ ਗੱਡੀ ਸਾਫ਼ ਕਰਨ ਵੇਲੇ ਇਸ ਬਾਰੇ ਪਤਾ ਲੱਗਾ ਜਦੋਂ ਗੱਡੀ ਵਿੱਚ ਗੋਲੀ ਫਸੀ ਹੋਈ ਸੀ, ਜਿਸ ਤੋਂ ਬਾਅਦ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਗਈ।

Advertisement

ਘਟਨਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਆਪਣੇ ਤੌਰ 'ਤੇ ਸੀਸੀਟੀਵੀ (CCTV) ਕੈਮਰੇ ਚੈੱਕ ਕੀਤੇ ਤਾਂ 12 ਤਾਰੀਖ਼ ਨੂੰ ਰਾਤ 11.4 ਮਿੰਟ 'ਤੇ ਇੱਕ ਆਵਾਜ਼ ਸੁਣਾਈ ਦਿੰਦੀ ਹੈ ਅਤੇ ਉੱਥੇ ਮੌਜੂਦ ਸੰਤਰੀ (ਪਹਿਰੇਦਾਰ) ਇਸ ਨੂੰ ਦੇਖਦਾ ਹੈ। ਫੁਟੇਜ ਵਿੱਚ ਦੇਖਿਆ ਗਿਆ ਕਿ ਇੱਕ ਨੌਜਵਾਨ ਨੇ ਲਾਲ ਰੰਗ ਦੀ ਟੀ-ਸ਼ਰਟ ਪਾਈ ਹੋਈ ਸੀ, ਜੋ ਚੌਂਕ ਵਿੱਚ ਆ ਕੇ ਫੋਨ 'ਤੇ ਗੱਲਬਾਤ ਕਰਦਾ ਹੈ ਅਤੇ ਗੇੜੇ ਦਿੰਦਾ ਹੈ।

Advertisement

ਗਿਆਨੀ ਰਘਬੀਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਪਹਿਲਾਂ ਕੋਈ ਵੀ ਥ੍ਰੈਟ ਕਾਲ (ਧਮਕੀ ਭਰਿਆ ਫੋਨ) ਨਹੀਂ ਆਈ ਸੀ। ਉਨ੍ਹਾਂ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ 15 ਅਗਸਤ ਦੇ ਮੱਦੇਨਜ਼ਰ ਸੁਰੱਖਿਆ ਦੀ ਸਖ਼ਤੀ ਹੋਣ ਦੇ ਬਾਵਜੂਦ ਇਸ ਤਰ੍ਹਾਂ ਦੀ ਘਟਨਾ ਵਾਪਰਨਾ ਵੱਡਾ ਸਵਾਲੀਆ ਨਿਸ਼ਾਨ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ  ਦੇ ਘਰ ਦੇ ਬਾਹਰ ਫਾਇਰਿੰਗ ਦੀ ਘਟਨਾ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਘਟਨਾ ਦੀ ਨਿੰਦਾ ਕਰਦਿਆਂ ਉਹਨਾਂ ਕਿਹਾ ਕਿ ਹਰ ਦਿਨ ਵਧ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਕਾਨੂੰਨ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਅਤੇ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ।

ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਜੋ ਗਿਆਨੀ ਰਘਬੀਰ ਸਿੰਘ ਦੇ ਘਰ ਜਾਂਚ ਵਾਸਤੇ ਪੁੱਜੇ ਸਨ, ਨੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ ਕਿ ਮੁਢਲੀ ਜਾਂਚ ਤੋਂ ਜਾਪਦਾ ਹੈ ਕਿ ਇਹ ਗੋਲੀ ਹਵਾ ਵਿੱਚ ਚਲਾਈ ਫਾਇਰ ਕੀਤੀ ਗਈ ਹੋ ਸਕਦੀ ਹੈ। ਜੋ ਉੱਪਰ ਤੋਂ ਹੇਠਾਂ ਵੱਲ ਨੂੰ ਆਈ ਅਤੇ ਬੋਨਟ ’ਤੇ ਲੱਗੀ ਹੈ। ਉਨ੍ਹਾਂ ਆਖਿਆ ਕਿ ਜੇ ਕਿਸੇ ਵੱਲੋਂ ਹਮਲੇ ਤਹਿਤ ਗੋਲੀ ਚਲਾਈ ਗਈ ਹੈ ਤਾਂ ਇਸ ਦਾ ਵੀ ਜਲਦ ਪਤਾ ਲਾਇਆ ਜਾਵੇਗਾ। ਉਨ੍ਹਾਂ ਆਖਿਆ ਕਿ ਪੁਲੀਸ ਵੱਲੋਂ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿੱਚ ਦਿਖਾਈ ਦੇ ਰਹੇ ਸਕੂਟਰ ਸਵਾਰ ਸ਼ੱਕੀ ਵਿਅਕਤੀ ਦਾ ਵੀ ਪਤਾ ਲਾਇਆ ਜਾ ਰਿਹਾ ਹੈ ਅਤੇ ਉਸ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

Advertisement
×