ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 21 ਅਕਤੂਬਰ
ਪੰਜਾਬ ਸਰਕਾਰ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ’ਤੇ 22 ਅਕਤੂਬਰ ਨੂੰ ਜ਼ਿਲ੍ਹਾ ਅੰਮਿ੍ਤਸਰ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 22 ਅਕਤੂਬਰ (ਸ਼ੁੱਕਰਵਾਰ) ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।