DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਉੱਤੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਸੂਬਾ ਪੱਧਰੀ ਸਮਾਗਮ

ਪੰਜਾਬ ਸਰਕਾਰ ਕੇਂਦਰ ਰਾਹੀਂ ਬਰਤਾਨੀਆ ਸਰਕਾਰ ਕੋਲ ਪਹੁੰਚ ਕਰਕੇ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਨਿਸ਼ਾਨੀਆਂ ਅੰਮ੍ਰਿਤਸਰ ਲਿਆਵੇਗੀ: ਡਾ. ਰਵਜੋਤ ਸਿੰਘ

  • fb
  • twitter
  • whatsapp
  • whatsapp
Advertisement

ਅੱਜ ਇੱਥੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਮਦਨ ਲਾਲ ਢੀਂਗਰਾ ਦੇ 117ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ।

ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਰਾਹੀਂ ਬਰਤਾਨੀਆ ਦੀ ਹਕੂਮਤ ਤੱਕ ਪਹੁੰਚ ਕਰਕੇ ਸ਼ਹੀਦ ਮਦਨ ਲਾਲ ਢੀਂਗਰਾ ਦੀਆਂ ਨਿਸ਼ਾਨੀਆਂ ਉਨ੍ਹਾਂ ਦੀ ਜਨਮ ਭੂਮੀ ਅੰਮ੍ਰਿਤਸਰ ਵਿਖੇ ਲਿਆਂਦੀਆਂ ਜਾਣਗੀਆਂ।

Advertisement

ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ, ਗੋਲ ਬਾਗ, ਅੰਮ੍ਰਿਤਸਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਸ਼ਾਮਲ ਹੋਏ, ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ ਟੀ ਓ, ਵਿਧਾਇਕ ਡਾ. ਅਜੈ ਗੁਪਤਾ, ਡਾ. ਇੰਦਰਬੀਰ ਸਿੰਘ ਨਿੱਜਰ, ਸ੍ਰੀਮਤੀ ਜੀਵਨਜੋਤ ਕੌਰ ਅਤੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਸ਼ਿਰਕਤ ਕੀਤੀ। ਦੋਵਾਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਸ਼ਹੀਦ ਦੇ ਬੁੱਤ ਉੱਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

Advertisement

ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਵੱਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਸਾਡਾ ਦੇਸ਼ ਆਜ਼ਾਦ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਅਤੇ ਉਨ੍ਹਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਰਾਹੀਂ ਬਰਤਾਨੀਆ ਦੀ ਹਕੂਮਤ ਤੱਕ ਪਹੁੰਚ ਕਰਕੇ ਸ਼ਹੀਦ ਦੀਆਂ ਨਿਸ਼ਾਨੀਆਂ ਨੂੰ ਅੰਮ੍ਰਿਤਸਰ ਵਿਖੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਰਕ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਦੇ ਨਾਲ ਇਸ ਨੂੰ ਅੰਮ੍ਰਿਤਸਰ ਦੇ ਟੂਰਿਸਟ ਮੈਪ ਵਿੱਚ ਸ਼ਾਮਲ ਕੀਤਾ ਜਾ ਸਕੇਗਾ ਤਾਂ ਜੋ ਵੱਧ ਤੋਂ ਵੱਧ ਲੋਕ ਸ਼ਹੀਦ ਮਦਨ ਲਾਲ ਢੀਂਗਰਾ ਦੀ ਕੁਰਬਾਨੀ ਤੋਂ ਜਾਣੂ ਹੋ ਸਕਣ।

ਸਮਾਗਮ ਨੂੰ ਕੈਬਨਿਟ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਧਾਇਕ ਡਾ. ਅਜੈ ਗੁਪਤਾ ਨੇ ਆਪਣੀ ਦੋ ਮਹੀਨੇ ਦੀ ਤਨਖਾਹ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਨੂੰ ਦੇਣ ਦਾ ਐਲਾਨ ਕੀਤਾ।

ਇਸ ਸੂਬਾ ਪੱਧਰੀ ਸਮਾਗਮ ਵਿੱਚ ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ ਦੀ ਸਰਪ੍ਰਸਤ ਅਤੇ ਸਾਬਕਾ ਮੰਤਰੀ ਪ੍ਰੋ. ਲਕਸ਼ਮੀ ਕਾਂਤਾ ਚਾਵਲਾ, ਸਮਾਰਕ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ ਅਤੇ ਮਾਲਾ ਚਾਵਲਾ ਵੀ ਸ਼ਾਮਲ ਸਨ।

Advertisement
×