ਪੰਜਾਬ ਸਰਕਾਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਲਈ ਮੁਆਫ਼ੀ ਮੰਗੇ: ਖੜਗੇ
Kharge demands AAP govt's apology
Advertisement
ਨਵੀਂ ਦਿੱਲੀ, 28 ਜਨਵਰੀ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਸੰਵਿਧਾਨ ਦੇ ਨਿਰਮਾਤਾ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣੀ ਚਾਹੀਦੀ ਹੈ।
Advertisement
ਉਨ੍ਹਾਂ ਇਕ ਬਿਆਨ ਵਿੱਚ ਅਪਰਾਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਅਤੇ ਕਿਹਾ ਕਿ ਅਜਿਹਾ ਕਰਨ ਵਿੱਚ ਅਸਫ਼ਲ ਰਹਿਣ ’ਤੇ ਕੇਂਦਰ ਅਤੇ ਪੰਜਾਬ ਦੋਵੇਂ ਸਰਕਾਰਾਂ ਵੱਲੋਂ ਇਸ ਤਰ੍ਹਾਂ ਦੀ ਕਾਰਵਾਈ ਨੂੰ ਉਤਸ਼ਾਹਿਤ ਕੀਤੇ ਜਾਣ ਦੇ ਤੁਲ ਮੰਨਿਆ ਜਾਵੇਗਾ। ਖੜਗੇ ਨੇ ਇਕ ਬਿਆਨ ਵਿੱਚ ਕਿਹਾ ਕਿ ਕਾਂਗਰਸ ਪਾਰਟੀ ਅੰਮ੍ਰਿਤਸਰ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਦੇਖਭਾਲ ਦੀ ਘਾੜ ਅਤੇ ਭੰਨਤੋੜ ਲਈ ਪੰਜਾਬ ਸਰਕਾਰ ਕੋਲੋਂ ਤੁਰੰਤ ਤੇ ਬਿਨਾਂ ਸ਼ਰਤ ਮੁਆਫ਼ੀ ਦੀ ਮੰਗ ਕਰਦੀ ਹੈ। -ਪੀਟੀਆਈ-
Advertisement