DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

350ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ 'ਤੇ ਮਨਾਏਗੀ ਪੰਜਾਬ ਸਰਕਾਰ: ਸੌਂਦ

ਤਿਆਰੀਆਂ ਦਾ ਜਾਇਜ਼ਾ ਲੈਣ ਪਹੁੰਚੇ ਕੈਬਨਿਟ ਮੰਤਰੀ
  • fb
  • twitter
  • whatsapp
  • whatsapp
featured-img featured-img
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਭਜਨ ਸਿੰਘ ਈਟੀਓ।
Advertisement
ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸਹੀਦੀ ਦਿਹਾੜਾ ਪੰਜਾਬ ਸਰਕਾਰ ਬਾਬਾ ਬਕਾਲਾ ਸਾਹਿਬ, ਆਨੰਦਪੁਰ ਸਾਹਿਬ, ਪਟਿਆਲਾ ਅਤੇ ਅੰਮ੍ਰਿਤਸਰ ਸਾਹਿਬ ਚਾਰ ਵੱਖ ਵੱਖ ਸਮਾਗਮ ਕਰਕੇ ਨਵੰਬਰ ਵਿਚ ਸਰਕਾਰੀ ਪੱਧਰ 'ਤੇ ਮਨਾਏਗੀ। ਬਾਬਾ ਬਕਾਲਾ ਸਾਹਿਬ ਦੀ ਆਈਟੀਆਈ ਵਿੱਚ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਬਾਬਾ ਬਕਾਲਾ ਸਾਹਿਬ ਵਿੱਖੇ ਗੁਰੂ ਸਾਹਿਬ ਨੇ ਸਭ ਤੋਂ ਲੰਮਾ ਸਮਾਂ ਬਿਤਾਇਆ ਹੈ। ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦੀ ਸਮੀਖਿਆ ਰੋਜ਼ਾਨਾ ਖੁਦ ਪੰਜਾਬ ਦੇ ਮੁੱਖ ਮੰਤਰੀ ਕਰਦੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ, "ਸਾਡੇ ਕੋਲ ਕੰਮ ਕਰਨ ਲਈ ਕੇਵਲ 40 ਵਰਕਿੰਗ ਦਿਨ ਹਨ । ਅੱਜ ਤੋੋਂ ਹੀ ਇਹ ਕੰਮ ਸ਼ੁਰੂ ਕਰ ਦਿੱਤੇ ਗਏ ਹਨ। ਸਾਡੀਆਂ ਟੀਮਾਂ ਵਿਉਂਤਬੰਦੀ ਕਰ ਰਹੀਆਂ ਹਨ। ਜਿਹੜੀਆਂ ਵੀ ਸੜਕਾਂ, ਰਸਤੇ ਬਣਨ ਵਾਲੇ ਹਨ ਉਨ੍ਹਾਂ ਸੜਕਾਂ ਦਾ ਕੰਮ ਪਹਿਲ ਦੇ ਆਧਾਰ 'ਤੇ ਅੱਜ ਤੋਂ ਸ਼ੁਰੂ ਕਰ ਦਿੱਤਾ ਹੈ।"

ਉਨ੍ਹਾਂ ਦੱਸਿਆ ਕਿ 5 ਸਤੰਬਰ ਨੂੰ ਆਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਦੇ ਉਦਘਾਟਨ ਨਾਲ ਇਹ ਸਮਾਗਮ ਸ਼ੁਰੂ ਹੋ ਜਾਣਗੇ। ਉਨ੍ਹਾਂ ਸਾਰੇ ਭਾਈਚਾਰਿਆਂ ਨੂੰ ਮਿਲ ਕੇ ਇਹ ਸਮਾਗਮ ਮਨਾਉਣ ਦਾ ਸੱਦਾ ਦਿੱਤਾ।

Advertisement

ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਿਹਾ ,"ਗੁਰੂ ਸਾਹਿਬ ਦੇ ਫ਼ਲਸਫ਼ੇ ਨੂੰ ਪ੍ਰਚਾਰਨ ਤੇ ਪ੍ਰਸਾਰਨ ਲਈ ਇਹ ਸਮਾਗਮ ਸਰਕਾਰ ਵੱਲੋਂ ਉਲੀਕੇ ਗਏ ਹਨ। ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਕੰਮ ਲਈ ਵੱਧ ਤੋਂ ਵੱਧ ਨੌਜਵਾਨਾਂ ਨੂੰ ਨਾਲ ਜੋੜੀਏ।"

ਇਸ ਮੌਕੇ ਪੰਜਾਬ ਸਰਕਾਰ ਦੇ ਵਜ਼ੀਰਾਂ ਅਤੇ ਡਾਇਰੈਕਟਰ ਸੰਜੀਵ ਤਿਵਾੜੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਜ਼ਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਤੇ ਸਾਰੇ ਵਿਭਾਗਾਂ ਨੂੰ ਨਾਲ ਲੈ ਕੇ ਬਾਬਾ ਬਕਾਲਾ ਸਾਹਿਬ ਦਾ ਦੌਰਾ ਕੀਤਾ ਅਤੇ ਯਾਦਗਾਰੀ ਸਮਾਗਮਾਂ ਨੁੂੰ ਲੈ ਕੇ ਤਿਆਰੀਆਂ ਦਾ ਜਾਇਜ਼ਾ ਲਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਹਰਭਜਨ ਸਿੰਘ ਈਟੀਓ

Advertisement
×