ਪੰਜਾਬ ਸਰਕਾਰ ਦਾ ਵੱਡਾ ਐਕਸ਼ਨ: ਅੰਮ੍ਰਿਤਸਰ ਦਿਹਾਤੀ ਦਾ ਐੱਸ ਐੱਸ ਪੀ ਮੁਅੱਤਲ
ਗੈਂਗਸਟਰਾਂ ਖ਼ਿਲਾਫ਼ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੁੱਖ ਮੰਤਰੀ
Advertisement
ਪੰਜਾਬ ਦੀ ਮਾਨ ਸਰਕਾਰ ਨੇ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਅੰਮ੍ਰਿਤਸਰ ਦਿਹਾਤੀ (ਰੂਰਲ) ਦੇ ਐੱਸ ਐੱਸ ਪੀ ਮਨਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਢਲੀ ਜਾਣਕਾਰੀ ਅਨੁਸਾਰ ਇਹ ਸਖ਼ਤ ਕਾਰਵਾਈ ਗੈਂਗਸਟਰਾਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਹੋਈ ਨਾਕਾਮੀ ਦੇ ਚੱਲਦਿਆਂ ਲਈ ਗਈ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
Advertisement
Advertisement
Advertisement
×

