DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬ ਦੇ ਰਾਜਪਾਲ ਨੇ ਸ਼ਾਮ ਵੇਲੇ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੁੱਜੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਾਮ ਜ਼ਿਲ੍ਹਾ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਪਿੰਡ ਮਾਕੋਵਾਲ ਦੇ ਆਰਮੀ ਬੇਸ...

  • fb
  • twitter
  • whatsapp
  • whatsapp
featured-img featured-img
ਪੀੜਤ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਰਾਜਪਾਲ ਗੁਲਾਬ ਚੰਦ ਕਟਾਰੀਆ।
Advertisement

ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਪੁੱਜੇ ਸੂਬੇ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਸ਼ਾਮ ਜ਼ਿਲ੍ਹਾ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ।

ਪਿੰਡ ਮਾਕੋਵਾਲ ਦੇ ਆਰਮੀ ਬੇਸ ਕੈਂਪ ਵਿਖੇ ਸੀਨੀਅਰ ਫੌਜੀ ਅਧਿਕਾਰੀਆਂ ਨੇ ਰਾਜਪਾਲ ਨੂੰ ਰਾਵੀ ਦਰਿਆ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਖੇਤਰ ਵਿੱਚ ਕੀਤੇ ਗਏ ਵੱਡੇ ਪੱਧਰ ’ਤੇ ਬਚਾਅ ਕਾਰਜਾਂ ਬਾਰੇ ਜਾਣੂ ਕਰਵਾਇਆ, ਜਿੱਥੇ ਕਈ ਪਿੰਡਾਂ ਵਿੱਚ ਪਾਣੀ ਦਾ ਪੱਧਰ 8-10 ਫੁੱਟ ਤੱਕ ਵੱਧ ਗਿਆ ਸੀ।

Advertisement

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਥਾਨਕ ਨਿਵਾਸੀਆਂ ਦੇ ਸਰਗਰਮ ਸਹਿਯੋਗ ਨਾਲ ਲਗਭਗ 4,000 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਿਆ ਗਿਆ ਹੈ, ਜਿਨ੍ਹਾਂ ਵਿਚੋਂ 250 ਲੋਕਾਂ ਨੂੰ ਹੈਲੀਕਾਪਟਰ ਰਾਹੀਂ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ।

Advertisement

ਫੌਜ ਨੇ ਰਾਜਪਾਲ ਨੂੰ ਭਾਰੀ ਡਰੋਨ, ਏਆਈਟੀਓਆਰ ਵਾਹਨਾਂ ਅਤੇ ਕਿਸ਼ਤੀਆਂ ਦੀ ਤਾਇਨਾਤੀ ਬਾਰੇ ਜਾਣਕਾਰੀ ਦਿੱਤੀ, ਜੋ ਆਪਰੇਸ਼ਨ ਰਾਹਤ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਮਹੱਤਵਪੂਰਨ ਸਾਬਤ ਹੋਏ।

ਰਾਜਪਾਲ ਨੇ ਕਿਹਾ ਕਿ ਅਸਲ ਚੁਣੌਤੀ ਹੜ੍ਹਾਂ ਦੇ ਪਾਣੀ ਦੇ ਘੱਟਣ ਤੋਂ ਬਾਅਦ ਸ਼ੁਰੂ ਹੋਵੇਗੀ ਕਿਉਂਕਿ ਫਿਰ ਧਿਆਨ ਮੁੜ ਵਸੇਬੇ, ਫਸਲਾਂ ਅਤੇ ਜਾਇਦਾਦ ਦੇ ਨੁਕਸਾਨ ਦਾ ਮੁਲਾਂਕਣ ਅਤੇ ਸਮੇਂ ਸਿਰ ਮੁਆਵਜ਼ਾ ਦੇਣ ਵੱਲ ਕੇਂਦਰਿਤ ਹੋਵੇਗਾ।

ਉਨ੍ਹਾਂ ਨੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਵੱਧ ਤੋਂ ਵੱਧ ਥਾਵਾਂ ’ਤੇ ਮੈਡੀਕਲ ਟੀਮਾਂ ਤਾਇਨਾਤ ਕਰਨ ਦੀ ਤੁਰੰਤ ਲੋੜ ’ਤੇ ਜ਼ੋਰ ਦਿੱਤਾ ਅਤੇ ਪ੍ਰਸ਼ਾਸਨ ਨੂੰ ਪ੍ਰਭਾਵਿਤ ਖੇਤਰਾਂ ਵਿੱਚ ਸੱਪ ਦੇ ਕੱਟਣ ਤੋਂ ਲੋਕਾਂ ਦੀ ਸੁਰੱਖਿਆ ਲਈ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ।

ਰਾਜਪਾਲ ਨੇ ਫੌਜ, ਸਿਵਲ ਪ੍ਰਸ਼ਾਸਨ, ਪੁਲੀਸ ਅਤੇ ਸਭ ਤੋਂ ਵੱਧ ਪੰਜਾਬ ਦੇ ਲੋਕਾਂ ਦੇ ਅਣਥੱਕ ਯਤਨਾਂ ਦੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ, ਜਿਨ੍ਹਾਂ ਦੀ ਸਮੂਹਿਕ ਭਾਵਨਾ ਇਸ ਸੰਕਟ ਦੀ ਘੜੀ ਵਿੱਚ ਬਹੁਤ ਮਜ਼ਬੂਤ ਹੈ।

ਰਾਜਪਾਲ ਨੇ ਰਾਹਤ ਕਾਰਜਾਂ ਵਿੱਚ ਵਰਤੀ ਗਏ ਟੈਕਨੋਲੋਜੀ ਜਿਸ ਵਿੱਚ ਪਾਣੀ ਵਿੱਚ ਚੱਲਣ ਵਾਲੀਆਂ ਗੱਡੀਆਂ ਅਤੇ ਡਰੋਨ ਦੀ ਕੀਤੀ ਗਈ ਵਰਤੋਂ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਸਰਾਹਨਾ ਕੀਤੀ । ਉਹਨਾਂ ਕਿਹਾ ਕਿ ਉਹ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਪਸ਼ੂਆਂ ਦੇ ਬਚਾਅ ਲਈ ਲਗਾਏ ਗਏ ਕੈਂਪ ਦੇਖ ਰਹੇ ਹਨ ਅਤੇ ਇਹ ਜ਼ਿਲ੍ਹਾ ਪ੍ਰਸ਼ਾਸਨ ਦਾ ਬਹੁਤ ਵਧੀਆ ਉੱਦਮ ਹੈ ਕਿਉਂਕਿ ਇਹ ਲੋਕਾਂ ਦੀ ਆਮਦਨੀ ਦਾ ਵੱਡਾ ਸਾਧਨ ਹਨ।‌

Advertisement
×