DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab Govt Employees Strike: ਰੱਖੜ ਪੁੰਨਿਆ ਮੇਲੇ ’ਚ ਸਰਕਾਰੀ ਮੁਲਾਜ਼ਮਾਂ ਦੇ ਹੰਗਾਮੇ ਦਾ ਖਦਸ਼ਾ; ਪ੍ਰਸ਼ਾਸਨ ਤੇ ਖੂਫੀਆ ਏਜੰਸੀਆਂ ਹਾਈ ਅਲਰਟ ’ਤੇ

ਮੁੱਖ ਮੰਤਰੀ ਮਾਨ ਦੀ ਰੈਲੀ ’ਚ ਪੁੱਜ ਕੇ ਵਿਰੋਧ ਜਤਾਉਣ ਦੀ ਤਿਆਰੀ ’ਚ ਯੂਨੀਅਨ ਆਗੂ

  • fb
  • twitter
  • whatsapp
  • whatsapp
featured-img featured-img
ਜਲੰਧਰ ’ਚ ਡੀ ਸੀ ਦਫ਼ਤਰ ਵੱਲ ਰੋਸ ਮਾਰਚ ਕਰਦੇ ਹੋਏ ਮੁਲਾਜ਼ਮ ਅਤੇ ਪੈਨਸ਼ਨਰ। -ਫੋਟੋ: ਮਲਕੀਅਤ ਸਿੰਘ
Advertisement

ਬੀਤੇ ਦਿਨੀਂ ਪੰਜਾਬ ਭਰ ’ਚ ਕੀਤੀ ਗਈ ਸਫ਼ਲ ‘ਮਹਾ ਹੜਤਾਲ’ ਤੋਂ ਬਾਅਦ ਵੀ ਪ੍ਰਦਰਸ਼ਨਕਾਰੀ ਸਰਕਾਰੀ ਮੁਲਾਜ਼ਮਾਂ ਦੇ ਤੇਵਰ ਨਰਮ ਹੁੰਦੇ ਨਜ਼ਰ ਨਹੀਂ ਆ ਰਹੇ। ਸੂਤਰਾਂ ਅਨੁਸਾਰ ਸਰਕਾਰੀ ਮੁਲਾਜ਼ਮਾਂ ਦੀਆਂ ਯੂਨੀਅਨਾਂ ਦੇ ਨੁਮਾਇੰਦੇ ਬਾਬਾ ਬਕਾਲਾ ਸਾਹਿਬ ਵਿਖੇ ਕਰਵਾਏ ਜਾ ਰਹੇ ਇਤਿਹਾਸਕ ‘ਰੱਖੜ ਪੁੰਨਿਆ’ ਮੇਲੇ ’ਚ ਇਕੱਠੇ ਹੋ ਕੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਖੁੱਲ੍ਹ ਕੇ ਵਿਰੋਧ ਕਰਨ ਦੀ ਯੋਜਨਾ ਬਣਾ ਰਹੇ ਹਨ।

ਸਥਿਤੀ ਦੀ ਗੰਭੀਰਤਾ ਨੂੰ ਵੇਖਦਿਆਂ ਖੂਫੀਆ ਏਜੰਸੀਆਂ (ਇੰਟੈਲੀਜੈਂਸ) ਨੂੰ ਯੂਨੀਅਨ ਆਗੂਆਂ ’ਤੇ ਤਿੱਖੀ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ, ਤਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਸਤਾਵਿਤ ਰੈਲੀ ਦੌਰਾਨ ਕਿਸੇ ਵੀ ਤਰ੍ਹਾਂ ਦੇ ਹੰਗਾਮੇ ਜਾਂ ਵਿਘਨ ਨੂੰ ਰੋਕਿਆ ਜਾ ਸਕੇ। ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਰੱਖੜ ਪੁੰਨਿਆ ਦੇ ਸਿਆਸੀ ਪੰਡਾਲਾਂ ਵਿੱਚ ਇਕੱਠੀ ਹੋਣ ਵਾਲੀ ਭੀੜ ਰਾਹੀਂ ਸਿਆਸੀ ਧਿਰਾਂ ਵੋਟਰਾਂ ਦਾ ਮੂਡ ਭਾਪਣ ਦੀ ਕੋਸ਼ਿਸ਼ ਕਰਦੀਆਂ ਹਨ, ਅਜਿਹੇ ਵਿੱਚ ਮੁਲਾਜ਼ਮਾਂ ਦਾ ਸੰਭਾਵਿਤ ਵਿਰੋਧ ਸਰਕਾਰ ਲਈ ਵਸੀਹ ਸਿਆਸੀ ਚੁਣੌਤੀ ਬਣ ਸਕਦਾ ਹੈ।

Advertisement

ਪ੍ਰਸੋਨਲ ਵਿਭਾਗ ਵੱਲੋਂ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੇ ਦਿੱਤੇ ਗਏ ਸੰਕੇਤਾਂ ਤੋਂ ਬਾਅਦ 16 ਯੂਨੀਅਨਾਂ ਦੇ ਸਾਂਝੇ ਮੋਰਚੇ ਨੇ ਆਰਡਰ ਦੀਆਂ ਕਾਪੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਪੁਤਲੇ ਸੂਬੇ ਭਰ ਦੇ ਡੀ.ਸੀ. ਦਫ਼ਤਰਾਂ ਸਾਹਮਣੇ ਫੂਕਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕਰਨ ਲਈ ਲੁਧਿਆਣਾ ਵਿਖੇ ਸਾਰੀਆਂ ਯੂਨੀਅਨਾਂ ਦੇ ਆਗੂਆਂ ਦੀ ਹੰਗਾਮੀ ਬੈਠਕ ਬੁਲਾਈ ਗਈ ਹੈ।

Advertisement

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਬਕਾਇਆ ਮਹਿੰਗਾਈ ਭੱਤਾ (DA), ਪੁਰਾਣੀ ਪੈਨਸ਼ਨ ਸਕੀਮ (OPS) ਅਤੇ ਹੋਰ ਮੰਗਾਂ ਨੂੰ ਲੈ ਕੇ ਲਗਭਗ 4 ਲੱਖ ਸਰਕਾਰੀ ਮੁਲਾਜ਼ਮ ਅਤੇ 3 ਲੱਖ ਪੈਨਸ਼ਨਰ ਸਮੂਹਕ ਛੁੱਟੀ ’ਤੇ ਚਲੇ ਗਏ ਸਨ। ਸਰਕਾਰ ਵੱਲੋਂ ਜਲੰਧਰ ਵਿਖੇ ਤੈਅ ਮੀਟਿੰਗ ਰੱਦ ਕਰਨ ਅਤੇ ਗੈਰ-ਹਾਜ਼ਰ ਮੁਲਾਜ਼ਮਾਂ ਦੀਆਂ ਸੂਚੀਆਂ ਮੰਗਣ ਦੇ ਆਦੇਸ਼ਾਂ ਨੇ ਬਲਦੀ ’ਚ ਤੇਲ ਦਾ ਕੰਮ ਕੀਤਾ ਹੈ। ਦੂਜੇ ਪਾਸੇ, ਵਿਰੋਧੀ ਧਿਰਾਂ, ਭਾਜਪਾ ਦੇ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁਲਾਜ਼ਮਾਂ ਦੇ ਪੱਖ ’ਚ ਨਿੱਤਰਦਿਆਂ ਸਰਕਾਰ ਦੇ ਇਸ ਰਵੱਈਏ ਦੀ ਪੂਰੀ ਤਰ੍ਹਾਂ ਨਿੰਦਾ ਕੀਤੀ ਹੈ।

Advertisement
×