DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਅੰਮ੍ਰਿਤਸਰ ’ਚ 12ਵੀਂ ਦੇ ਵਿਦਿਆਰਥੀ ਦਾ ਗੋਲੀਆਂ ਮਾਰ ਕੇ ਕਤਲ

ਮਾਪਿਆਂ ਦੇ ਇਕਲੌਤੇ ਪੁੱਤ ਨੂੰ ਹਮਲਾਵਰਾਂ ਨੇ ਘਾਟ ਉਤਾਰਿਆ; ਮਹਿਤਾ ਰੋਡ ’ਤੇ ਫੈਲੀ ਦਹਿਸ਼ਤ

  • fb
  • twitter
  • whatsapp
  • whatsapp
Advertisement

ਜ਼ਿਲ੍ਹੇ ਦੇ ਮਹਿਤਾ ਪੁਲੀਸ ਥਾਣੇ ਅਧੀਨ ਪੈਂਦੀ ਮਹਿਤਾ ਚੌਕ-ਮਹਿਸਮਪੁਰ ਸੜਕ ’ਤੇ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਨੇ 12ਵੀਂ ਜਮਾਤ ਦੇ ਇੱਕ ਵਿਦਿਆਰਥੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਦਿਲ ਕੰਬਾਊ ਘਟਨਾ ਨੇ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਅਤੇ ਪੀੜਤ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਦੀ ਪਛਾਣ ਅਮਰਜੋਤ ਸਿੰਘ ਵਜੋਂ ਹੋਈ ਹੈ, ਜੋ ਸੁਖਰਾਜ ਸਿੰਘ ਦਾ ਇਕਲੌਤਾ ਪੁੱਤਰ ਸੀ।

ਹਾਦਸੇ ਦੀ ਸੂਚਨਾ ਨਿਕਲੀ ਕਤਲ ਦੀ ਵਾਰਦਾਤ

ਪੁਲੀਸ ਨੂੰ ਸ਼ੁਰੂਆਤੀ ਤੌਰ ’ਤੇ ਸੜਕ ਹਾਦਸਾ ਹੋਣ ਦੀ ਇਤਲਾਹ ਮਿਲੀ ਸੀ। ਪਰ ਜਦੋਂ ਪੁਲੀਸ ਟੀਮ ਮੌਕੇ ’ਤੇ ਪਹੁੰਚੀ ਤਾਂ ਹਕੀਕਤ ਕੁਝ ਹੋਰ ਹੀ ਨਿਕਲੀ। ਲਾਸ਼ ਦੀ ਜਾਂਚ ਕਰਨ ’ਤੇ ਉਸ ਉੱਤੇ ਗੋਲੀਆਂ ਦੇ ਨਿਸ਼ਾਨ ਮਿਲੇ, ਜਿਸ ਤੋਂ ਸਾਫ਼ ਹੋ ਗਿਆ ਕਿ ਇਹ ਕੋਈ ਹਾਦਸਾ ਨਹੀਂ ਬਲਕਿ ਸੋਚੀ-ਸਮਝੀ ਸਾਜ਼ਿਸ਼ ਤਹਿਤ ਕੀਤਾ ਗਿਆ ਕਤਲ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਨੇਰੇ ਦਾ ਫਾਇਦਾ ਉਠਾ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਰਹੇ।

Advertisement

ਐਸ.ਐਸ.ਪੀ. ਵੱਲੋਂ ਮੌਕੇ ਦਾ ਮੁਆਇਨਾ

ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਸੋਹੇਲ ਕਾਸਿਮ ਮੀਰ ਨੇ ਖੁਦ ਮੌਕੇ ਦਾ ਦੌਰਾ ਕੀਤਾ। ਪੁਲੀਸ ਅਨੁਸਾਰ ਅਮਰਜੋਤ ਦੇ ਸਰੀਰ ’ਤੇ ਦੋ ਗੋਲੀਆਂ ਦੇ ਨਿਸ਼ਾਨ ਪਾਏ ਗਏ ਹਨ। ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਤਾਂ ਜੋ ਮੌਤ ਦੇ ਕਾਰਨਾਂ ਅਤੇ ਸੱਟਾਂ ਦੀ ਗਿਣਤੀ ਦੀ ਪੁਖ਼ਤਾ ਜਾਣਕਾਰੀ ਮਿਲ ਸਕੇ।

Advertisement

ਜਾਂਚ ਲਈ ਵਿਸ਼ੇਸ਼ ਟੀਮਾਂ ਗਠਿਤ

ਐਸ.ਐਸ.ਪੀ. ਨੇ ਦੱਸਿਆ, “ ਕਤਲ ਦੇ ਪਿੱਛੇ ਦੇ ਅਸਲ ਕਾਰਨ ਅਜੇ ਸਪੱਸ਼ਟ ਨਹੀਂ ਹਨ। ਪੁਲਿਸ ਹਰ ਪਹਿਲੂ, ਚਾਹੇ ਉਹ ਪੁਰਾਣੀ ਰੰਜਿਸ਼ ਹੋਵੇ ਜਾਂ ਕੋਈ ਹੋਰ ਕਾਰਨ, ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦੋਸ਼ੀਆਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।” ਇਲਾਕਾ ਨਿਵਾਸੀਆਂ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਪੁਲੀਸ ਪ੍ਰਸ਼ਾਸਨ ਤੋਂ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ। ਇਕਲੌਤੇ ਪੁੱਤ ਦੀ ਮੌਤ ਕਾਰਨ ਘਰ ਵਿੱਚ ਮਾਤਮ ਪਸਰਿਆ ਹੋਇਆ ਹੈ।

Advertisement
×