DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਹੈਰੋਇਨ ਅਤੇ ਅਸਲੇ ਸਮੇਤ 2 ਕਾਬੂ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾ ਫਾਸ਼ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4.108 ਕਿਲੋਗ੍ਰਾਮ ਹੈਰੋਇਨ...

  • fb
  • twitter
  • whatsapp
  • whatsapp
featured-img featured-img
Photo
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾ ਫਾਸ਼ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਇਸ ਮਾਮਲੇ ਵਿੱਚ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 4.108 ਕਿਲੋਗ੍ਰਾਮ ਹੈਰੋਇਨ ਦੇ ਨਾਲ-ਨਾਲ 4 ਆਧੁਨਿਕ ਪਿਸਤੌਲ ਅਤੇ 5 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਪੰਜਾਬ ਵਿੱਚ ਅਗਾਂਹ ਅਪਰਾਧੀ ਤੱਤਾਂ ਨੂੰ ਸਪਲਾਈ ਕਰਨ ਵਾਸਤੇ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ।

ਇਸ ਸਬੰਧ ਵਿੱਚ ਅੰਮ੍ਰਿਤਸਰ ਦੇ ਪੁਲੀਸ ਥਾਣਾ ਛਾਉਣੀ ਵਿਖੇ ਐੱਨਡੀਪੀਐਸ ਐਕਟ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਨੈੱਟਵਰਕ  ਨਾਲ ਜੁੜੇ ਹੋਰ ਸਬੰਧਾਂ ਅਤੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਡੀਜੀਪੀ ਨੇ ਆਖਿਆ ਕਿ ਪੰਜਾਬ ਪੁਲੀਸ ਸੂਬੇ ਵਿੱਚੋਂ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਨੂੰ ਖਤਮ ਕਰਨ ਵਾਸਤੇ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।

Advertisement

Advertisement

Advertisement
×