DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਅਸਲਾ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ

Punjab News: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਦੇ ਮਾਡਿਊਲ ਦਾ ਖਾਤਮਾ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਪਾਸੋਂ ਕੋਲੋ 4 ਪਿਸਤੌਲਾਂ ਅਤੇ 10 ਰੌਂਦਾਂ ਸਮੇਤ 5.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

Punjab News: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਇੱਕ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ/ਗੋਲਾ ਬਾਰੂਦ ਦੀ ਤਸਕਰੀ ਦੇ ਮਾਡਿਊਲ ਦਾ ਖਾਤਮਾ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨ੍ਹਾਂ ਪਾਸੋਂ ਕੋਲੋ 4 ਪਿਸਤੌਲਾਂ ਅਤੇ 10 ਰੌਂਦਾਂ ਸਮੇਤ 5.5 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।

ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਦੇ ਤਸਕਰ ਦੇ ਸੰਪਰਕ ਵਿੱਚ ਸਨ। ਉਨ੍ਹਾਂ ਨੂੰ ਪੰਜਾਬ ਵਿੱਚ ਅੱਗੇ ਸਪਲਾਈ ਕਰਨ ਲਈ ਹਥਿਆਰਾਂ/ਗੋਲਾ ਬਾਰੂਦ ਦੀ ਖੇਪ ਮਿਲੀ ਸੀ।

Advertisement

ਪੁਲੀਸ ਥਾਣਾ ਐਸਐਸਓਸੀ (SSOC )ਅੰਮ੍ਰਿਤਸਰ ਵਿਖੇ ਇੱਕ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਆਖਿਆ ਕਿ ਇਸ ਨੈੱਟਵਰਕ ਦੇ ਸਾਰੇ ਸਬੰਧਾ ਅਤੇ ਇਸ ਮਾਡਿਊਲ ਨਾਲ ਜੁੜੇ ਹੋਰ ਸਾਥੀਆਂ ਦੀ ਪਛਾਣ ਕਰਨ ਲਈ ਵਧੇਰੇ ਜਾਂਚ ਜਾਰੀ ਹੈ।

Advertisement

Advertisement
×