Punjab News: 10 ਕਿੱਲੋ ਹੈ ਹੈਰੋਇਨ ਸਮੇਤ 3 ਕਾਬੂ
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲੀਸ ਨੇ ਇਸ ਸਬੰਧ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ 10 ਕਿਲੋ ਹੈਰੋਇਨ ਤੇ ਇੱਕ .30 ਬੋਰ...
Advertisement
ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲੀਸ ਨੇ ਇਸ ਸਬੰਧ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦਿਆਂ 10 ਕਿਲੋ ਹੈਰੋਇਨ ਤੇ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ ਗਿਆ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਡੀਜੀਪੀ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਦਾ ਖੁਲਾਸਾ ਕਰਦਿਆਂ ਦੱਸਿਆ ਹੈ ਕਿ ਇਸ ਸੰਬੰਧ ਵਿੱਚ ਸਬੰਧਤ ਧਾਰਾਵਾਂ ਤਹਿਤ ਥਾਣਾ ਲੋਪੋਕੇ ਵਿਖੇ ਐੱਫਆਈਆਰ ਦਰਜ ਕੀਤੀ ਗਈ ਹੈ। ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਨਾਲ ਜੁੜੇ ਹੋਰ ਸਬੰਧਾਂ ਦਾ ਪਤਾ ਲਾਉਣ ਅਤੇ ਸਰਹੱਦ ਪਾਰ ਹੈਂਡਲਰਾਂ ਨਾਲ ਜੁੜੇ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ। ਉਹ ਨਾ ਆਖਿਆ ਕਿ ਪੰਜਾਬ ਪੁਲੀਸ ਨਸ਼ਾ ਤਸਕਰੀ ਨੈੱਟਵਰਕ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਇੱਕ ਸੁਰੱਖਿਅਤ ਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ 'ਤੇ ਦ੍ਰਿੜ ਹੈ।
Advertisement
×

