DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਸਰਹੱਦ ਪਾਰੋਂ ਹਥਿਆਰ ਤਸਕਰੀ ਮਾਮਲੇ ਵਿੱਚ ਹਥਿਆਰਾਂ ਸਣੇ 4 ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੇ ਕੋਲੋ 9 ਜ਼ਿੰਦਾ ਕਾਰਤੂਸਾਂ ਸਮੇਤ 10 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਖੁਲਾਸਾ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਅਤੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਦੇ ਕੋਲੋ 9 ਜ਼ਿੰਦਾ ਕਾਰਤੂਸਾਂ ਸਮੇਤ 10 ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ ਹੈ।
ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਤੇ ਇਸ ਬਾਰੇ ਜਾਣਕਾਰੀ ਦਿੰਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ।  ਉਹ ਸਰਹੱਦ ਪਾਰ ਦੇ ਰਸਤਿਆਂ ਰਾਹੀਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ ਅਤੇ ਇਨ੍ਹਾਂ ਨੂੰ ਅਗਾਂਹ ਅਪਰਾਧਿਕ ਤੱਤਾਂ ਤੇ ਹੋਰਨਾਂ ਨੂੰ ਸਪਲਾਈ ਕਰ ਰਹੇ ਸਨ। ਇਸ ਸਬੰਧ ਵਿੱਚ

ਪੁਲੀਸ ਥਾਣਾ ਛੇਹਰਟਾ ਅਤੇ ਪੁਲੀਸ ਥਾਣਾ ਮਕਬੂਲਪੁਰਾ, ਅੰਮ੍ਰਿਤਸਰ ਵਿਖੇ ਕੇਸ ਦਰਜ  ਕੀਤੇ ਹਨ।

ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਲੜੀ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ  ਹੋਰ ਸਬੰਧਾ ਦਾ ਪਤਾ ਲਾਉਣ ਲਈ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਾ ਖੁਲਾਸਾ ਕਰਨ ਲਈ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਪ੍ਰੈਸ ਕਾਨਫਰਸ ਵੀ ਰੱਖੀ ਗਈ ਹੈ।

Advertisement

Advertisement
Advertisement
×