DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਨਸ਼ਾ ਅਤੇ ਹਥਿਆਰ ਤਸਕਰੀ ਨਾਲ ਸਬੰਧਤ ਮਾਮਲਿਆਂ ’ਚ 8 ਕਾਬੂ, 11 ਪਿਸਤੌਲ ਤੇ 2.2 ਕਿਲੋ ਹੈਰੋਇਨ ਬਰਾਮਦ

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ, ਦੋ .30 ਬੋਰ ਸਟਾਰ, ਇੱਕ .30 ਬੋਰ ਬੇਰੇਟਾ, ਇੱਕ .30 ਬੋਰ ਪੀਐਕਸ-5, ਤਿੰਨ .30 ਬੋਰ, ਇੱਕ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸ਼ਾਮਲ ਹਨ।

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਪੁਲੀਸ ਅਧਿਕਾਰੀ।
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ  ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਬੱਬੂ (24) ਵਾਸੀ ਭੱਲਾ ਕਲੋਨੀ ਅੰਮ੍ਰਿਤਸਰ,  ਕਰਨ ਸਿੰਘ ਉਰਫ਼ ਵੰਸ਼ (19) ਅਤੇ ਕਰਨਦੀਪ ਸਿੰਘ ਉਰਫ਼ ਕਰਨ (20) ਦੋਵੇਂ ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ, ਅੰਗਰੇਜ਼ ਸਿੰਘ ਉਰਫ਼ ਸ਼ੰਕੀ (28) ਅਤੇ ਰਾਹੁਲ ਉਰਫ਼ ਸ਼ਾਨੀ (30) ਦੋਵੇਂ ਵਾਸੀ ਪਿੰਡ ਘਣੂਪੁਰ ਕਾਲੇ, ਅੰਮ੍ਰਿਤਸਰ , ਮਨਪ੍ਰੀਤ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਅਟਾਰੀ,  ਕਪਿਲ ਉਰਫ਼ ਪਾਪਲ (31) ਵਾਸੀ ਗਵਾਲ ਮੰਡੀ, ਅੰਮ੍ਰਿਤਸਰ ਅਤੇ ਨਿਖਿਲ ਗਿੱਲ ਉਰਫ਼ ਸੱਪ (27) ਵਾਸੀ ਸਦਰ ਬਾਜ਼ਾਰ ਕੈਂਟ, ਅੰਮ੍ਰਿਤਸਰ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਅੰਗਰੇਜ਼ ਸਿੰਘ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਇਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਐਕਟ ਤਹਿਤ ਮਾਮਲੇ ਦਰਜ ਹਨ।

Advertisement

ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਤਿੰਨ 9 ਐਮਐਮ ਗਲੋਕ, ਦੋ .30 ਬੋਰ ਸਟਾਰ, ਇੱਕ .30 ਬੋਰ ਬੇਰੇਟਾ, ਇੱਕ .30 ਬੋਰ ਪੀਐਕਸ-5, ਤਿੰਨ .30 ਬੋਰ, ਇੱਕ ਦੇਸੀ .32 ਬੋਰ ਪਿਸਤੌਲ ਅਤੇ ਚਾਰ ਜਿੰਦਾ ਕਾਰਤੂਸ ਸ਼ਾਮਲ ਹਨ।

Advertisement

ਡੀਜੀਪੀ  ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਅਪਰਾਧਿਕ ਅਨਸਰਾਂ ਵਿੱਚ ਅੱਗੇ ਵੰਡਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਵਿੱਚ ਮਦਦ ਕਰਦੇ ਸਨ। ਉਨ੍ਹਾਂ ਦੱਸਿਆ ਕਿ ਇਸ ਨੈੱਟਵਰਕ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪਹਿਲੇ ਆਪਰੇਸ਼ਨ ਦੀ ਜਾਣਕਾਰੀ ਸਾਂਝੀ ਕਰਦਿਆਂ ਪੁਲੀਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ  ਨੇ ਪੁਖ਼ਤਾ ਇਤਲਾਹ 'ਤੇ ਕਾਰਵਾਈ ਕਰਦਿਆਂ ਥਾਣਾ ਛੇਹਰਟਾ 'ਚੋਂ ਦੋ ਪਿਸਤੌਲਾਂ ਸਮੇਤ ਕਰਨਦੀਪ ਸਿੰਘ ਉਰਫ਼ ਬੱਬੂ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੂਜੇ ਆਪਰੇਸ਼ਨ ਵਿੱਚ  ਭਰੋਸੇਯੋਗ ਇਤਲਾਹ 'ਤੇ ਕਾਰਵਾਈ ਕਰਦਿਆਂ ਪੁਲੀਸ ਨੇ ਸੱਤ ਪਿਸਤੌਲਾਂ ਸਮੇਤ ਛੇ ਮੁਲਜ਼ਮਾਂ ਕਰਨ ਸਿੰਘ ਉਰਫ਼ ਵੰਸ਼, ਅੰਗਰੇਜ਼ ਸਿੰਘ ਉਰਫ਼ ਸ਼ੰਕੀ, ਮਨਪ੍ਰੀਤ ਸਿੰਘ ਉਰਫ਼ ਕਰਨ, ਰਾਹੁਲ ਉਰਫ਼ ਸ਼ਾਨੀ, ਕਪਿਲ ਉਰਫ਼ ਪਾਪਲ ਅਤੇ ਨਿਖਿਲ ਗਿੱਲ ਉਰਫ਼ ਸਪ ਨੂੰ ਗ੍ਰਿਫ਼ਤਾਰ ਕੀਤਾ ਹੈ।

ਇੱਕ ਹੋਰ ਆਪਰੇਸ਼ਨ ਵਿੱਚ ਪੁਲੀਸ ਟੀਮਾਂ ਨੇ  ਥਾਣਾ ਛੇਹਰਟਾ ਦੇ ਖੇਤਰ 'ਚੋਂ ਦੋ ਪਿਸਤੌਲਾਂ ਅਤੇ 2.293 ਕਿਲੋ ਹੈਰੋਇਨ ਸਮੇਤ ਕਰਨਦੀਪ ਸਿੰਘ ਉਰਫ਼ ਕਰਨ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਤਿੰਨ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

Advertisement
×