DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਵੱਖ-ਵੱਖ ਮਾਲਿਆਂ ’ਚ 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਸਮੇਤ 8 ਗ੍ਰਿਫ਼ਤਾਰ

ਡਰੋਨ ਰਾਹੀਂ ਭੇਜੀਆਂ ਗਈਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ ਮੁਲਜ਼ਮ: ਪੁਲੀਸ

  • fb
  • twitter
  • whatsapp
  • whatsapp
featured-img featured-img
ਕਾਬੂ ਕੀਤੇ ਮੁਲਜ਼ਮਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ। ਫੋਟੋ: ਲਾਂਬਾ
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਵਿਨੈ (26) ਵਾਸੀ ਗਵਾਲ ਮੰਡੀ, ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ,  ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨੀ, ਅੰਮ੍ਰਿਤਸਰ ਅਤੇ ਅੰਮ੍ਰਿਤ ਪਾਲ ਸਿੰਘ ਉਰਫ਼ ਅੰਮ੍ਰਿਤ (25) ਵਾਸੀ ਪਿੰਡ ਬੋਪਾਰਾਏ ਬਾਜ਼ ਸਿੰਘ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।

Advertisement

ਡੀਜੀਪੀ  ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ ’ਤੇ ਵਿਦੇਸ਼ੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਉਹ ਡਰੋਨ ਰਾਹੀਂ ਭੇਜੀਆਂ ਗਈਆਂ ਹੈਰੋਇਨ, ਅਫੀਮ ਅਤੇ ਨਾਜਾਇਜ਼ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਨੇ ਮੁਲਜ਼ਮਾਂ ਅਤੇ ਸਪਲਾਈ ਨੈੱਟਵਰਕ ਵਿੱਚ ਸ਼ਾਮਲ ਹੋਰ ਸਾਥੀਆਂ ਵਿਚਕਾਰ ਸਬੰਧਾਂ ਦਾ ਵੀ ਪਤਾ ਲਗਾ ਲਿਆ ਹੈ।

Advertisement

ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਨਸ਼ੀਲੇ ਪਦਾਰਥ ਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਪੁਲੀਸ ਕਮਿਸ਼ਨਰ(ਸੀ.ਪੀ.)  ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲੀਸ ਨੇ ਵਿਸ਼ੇਸ਼ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਰਜਿੰਦਰ ਸਿੰਘ ਨੂੰ ਇੱਕ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੇ ਅਧਾਰ ’ਤੇ ਉਸਦੇ ਸਾਥੀ ਵਿਨੈ ਨੂੰ 4.2 ਕਿਲੋ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਨੈ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ 'ਤੇ ਇੱਕ ਹੋਰ ਸਾਥੀ ਪ੍ਰਦੀਪ ਸਿੰਘ ਨੂੰ 1.2 ਕਿਲੋ ਹੋਰ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਪ੍ਰਦੀਪ ਸਿੰਘ ਅਤੇ ਉਸ ਦੀ ਪਤਨੀ ਦੇ ਬੈਂਕ ਖਾਤਿਆਂ ਵਿੱਚ ਮੌਜੂਦ 62 ਲੱਖ ਰੁਪਏ ਫ੍ਰੀਜ਼ ਕਰ ਦਿੱਤੇ ਗਏ ਹਨ।

ਦੂਜੇ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲੀਸ ਨੇ ਕਰਨ ਸਿੰਘ ਉਰਫ਼ ਕਰਨ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਉਸਦੇ ਸਾਥੀਆਂ ਨਵਨੀਤ ਸਿੰਘ ਉਰਫ਼ ਕੀੜਾ ਅਤੇ ਜਸ਼ਨਦੀਪ ਸਿੰਘ ਉਰਫ਼ ਧੁੰਨੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ।

ਤੀਜੇ ਅਪਰੇਸ਼ਨ ਵਿੱਚ ਪੁਲੀਸ ਨੇ ਖਾਸ ਸੂਚਨਾ ਦੇ ਆਧਾਰ 'ਤੇ ਬਲਜਿੰਦਰ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ 2.5 ਕਿਲੋ ਹੈਰੋਇਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।ਇਸ ਸਬੰਧੀ ਤਿੰਨ ਮਾਮਲੇ ਦਰਜ ਕੀਤੇ ਗਏ ਹਨ।

Advertisement
×