DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Punjab News: ਗੋਲੀਆਂ ਚਲਾਉਣ ਦੇ ਮਾਮਲੇ ’ਚ ਮੁਲਜ਼ਮ ਪੁਲੀਸ ਮੁਕਾਬਲੇ ਦੌਰਾਨ ਕਾਬੂ  

ਇਥੋਂ ਨਜ਼ਦੀਕੀ ਪਿੰਡ ਜਾਣੀਆਂ ਦੇ ਮੋੜ ਉੱਪਰ ਅੱਜ ਤੜਕੇ ਪੁਲੀਸ ਨੇ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਸਥਾਨਕ ਸ਼ੇਖੂਪੁਰਾ ਮਹੱਲੇ ਦੇ ਇੱਕ ਘਰ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ਾਂ ਵਿੱਚੋਂ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ...

  • fb
  • twitter
  • whatsapp
  • whatsapp
Advertisement
ਇਥੋਂ ਨਜ਼ਦੀਕੀ ਪਿੰਡ ਜਾਣੀਆਂ ਦੇ ਮੋੜ ਉੱਪਰ ਅੱਜ ਤੜਕੇ ਪੁਲੀਸ ਨੇ ਮੁਕਾਬਲੇ ਦੌਰਾਨ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਕਾਬਲੇ ਦੌਰਾਨ ਸਥਾਨਕ ਸ਼ੇਖੂਪੁਰਾ ਮਹੱਲੇ ਦੇ ਇੱਕ ਘਰ ’ਤੇ ਗੋਲੀਆਂ ਚਲਾਉਣ ਵਾਲੇ ਬਦਮਾਸ਼ਾਂ ਵਿੱਚੋਂ ਇੱਕ ਮੁਲਜ਼ਮ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਕਾਬੂ ਕੀਤੇ ਵਿਅਕਤੀ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਸਥਾਨਕ ਜੋਤੀਸਰ ਕਲੋਨੀ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਤੇ ਐੱਸਐੱਚਓ ਹਰਪਾਲ ਸਿੰਘ ਨੇ ਦੱਸਿਆ ਸਥਾਨਕ ਸ਼ੇਖੂਪੁਰਾ ਮਹੱਲੇ ਵਿੱਚ ਬੀਤੇ 36 ਘੰਟੇ ਪਹਿਲਾਂ ਇੱਕ ਘਰ ਉੱਪਰ ਗੋਲੀਆਂ ਚਲਾਉਣ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਡੀਐੱਸਪੀ ਨੇ ਦੱਸਿਆ ਐੱਸਐੱਚਓ ਹਰਪਾਲ ਸਿੰਘ ਵੱਲੋਂ ਜਾਣੀਆ ਮੋੜ 'ਤੇ ਨਾਕਾ ਲਗਾਇਆ ਸੀ, ਦੂਸਰੀ ਸਾਈਡ ਤੋਂ ਮੋਟਰਸਾਈਕਲ 'ਤੇ ਸਵਾਰ ਇਕ ਵਿਅਕਤੀ ਆ ਰਿਹਾ ਸੀ, ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਪਰ ਮੁਲਜ਼ਮ ਨੇ ਪੁਲੀਸ ਉੱਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਜਵਾਬੀ  ਫਾਇਰਿੰਗ ਕਰਦਿਆਂ ਪੁਲੀਸ ਵੱਲੋਂ ਚਲਾਈ ਗੋਲੀ ਦੇ ਨਾਲ ਮੋਟਰਸਾਈਕਲ ਸਵਾਰ ਜ਼ਖਮੀ ਹੋ ਗਿਆ, ਜਿਸ ਉਪਰੰਤ ਉਸ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਪੁਲੀਸ ਨੇ ਹਮਲਾਵਰ ਕੋਲੋਂ ਇੱਕ 30 ਬੋਰ ਦਾ ਪਿਸਟਲ, ਤਿੰਨ ਕਾਰਤੂਸ ਤੇ ਇੱਕ ਮੋਟਰਸਾਈਕਲ ਬਰਾਮਦ ਕੀਤੇ ਹਨ। ਡੀਐੱਸਪੀ ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਾਬੂ ਕੀਤੇ ਨੌਜਵਾਨ ’ਤੇ ਪਹਿਲਾਂ ਵੀ 9 ਮੁਕਦਮੇ ਚੱਲ ਰਹੇ ਹਨ।
Advertisement
×