ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਸਿਪਾਹੀ ਤੋਂ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ

ਪੁਲੀਸ ਨੇ ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 30 ਅਪਰੈਲ ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਇੱਕ ਮੁਲਜ਼ਮ ਨੇ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਸ ਨੂੰ ਰੋਕਣ...
ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ
Advertisement

ਪੁਲੀਸ ਨੇ ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਅੰਮ੍ਰਿਤਸਰ, 30 ਅਪਰੈਲ

ਹਥਿਆਰ ਬਰਾਮਦਗੀ ਲਈ ਲਿਜਾਏ ਜਾਣ ਸਮੇਂ ਇੱਕ ਮੁਲਜ਼ਮ ਨੇ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤੇ ਇਸ ਦੌਰਾਨ ਉਸ ਨੂੰ ਰੋਕਣ ਲਈ ਪੁਲੀਸ ਵੱਲੋਂ ਚਲਾਈ ਗੋਲੀ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ। ਮੁਲਜ਼ਮ ਦੀ ਸ਼ਨਾਖਤ ਅਜੈ ਕੁਮਾਰ ਉਰਫ ਅੱਜੂ ਵਜੋਂ ਹੋਈ ਹੈ ਅਤੇ ਪੁਲੀਸ ਨੇ ਉਸ ਨੂੰ ਇਲਾਜ ਵਾਸਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਘਟਨਾ ਸਥਾਨ ਦਾ ਦੌਰਾ ਕਰਦਿਆਂ ਜਾਣਕਾਰੀ ਦਿੱਤੀ ਕਿ ਪੁਲੀਸ ਨੇ ਅਜੇ ਕੁਮਾਰ ਸਮੇਤ ਪੰਜ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਸੀ ਜਿਨ੍ਹਾਂ ਕੋਲੋਂ ਇੱਕ ਹੈਂਡ ਗਰਨੇਡ ਅਤੇ ਇੱਕ ਪਿਸਤੌਲ ਬਰਾਮਦ ਹੋਈ ਸੀ। ਇਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਿਲ ਹੈ।

ਉਨ੍ਹਾਂ ਦੱਸਿਆ ਕਿ ਮੁਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਨ੍ਹਾਂ ਨੂੰ ਇਹ ਹੈਂਡ ਗਰਨੇਡ ਕਿਸੇ ਪੁਲੀਸ ਇਮਾਰਤ ’ਤੇ ਸੁੱਟਣ ਅਤੇ ਧਮਾਕਾ ਕਰਨ ਵਾਸਤੇ ਸੌਂਪਿਆ ਗਿਆ ਸੀ। ਇਸ ਸਬੰਧ ਵਿੱਚ ਗ੍ਰਿਫਤਾਰ ਕੀਤੇ ਵਿਅਕਤੀਆਂ ਵਿੱਚ ਨਰੇਸ਼ ਕੁਮਾਰ ਉਰਫ ਬੱਬੂ, ਅਭਿਨਵ ਭਗਤ ਉਰਫ ਅਭੀ, ਅਜੇ ਕੁਮਾਰ ਉਰਫ ਅੱਜੂ, ਸਨੀ ਕੁਮਾਰ ਤੇ ਨਬਾਲਗ ਸ਼ਾਮਿਲ ਹਨ।

ਉਨ੍ਹਾਂ ਦੱਸਿਆ ਕਿ ਪੁਲੀਸ ਅਜੇ ਕੁਮਾਰ ਨੂੰ ਹਥਿਆਰ ਬਰਾਮਦਗੀ ਵਾਸਤੇ ਲੈ ਕੇ ਆਈ ਸੀ ਅਤੇ ਇਸ ਦੌਰਾਨ ਇਸ ਵਿਅਕਤੀ ਨੇ ਇੱਕ ਸਿਪਾਹੀ ਦੀ ਪਿਸਤੌਲ ਖੋਹ ਕੇ ਭੱਜਣ ਦਾ ਯਤਨ ਕੀਤਾ ਤਾਂ ਪੁਲੀਸ ਵੱਲੋਂ ਚਲਾਈ ਗੋਲੀ ਨਾਲ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਦਸਿਆ ਕਿ ਪੁਲੀਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Advertisement