ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਪੁਲੀਸ ’ਤੇ ਫ਼ਾਇਰ ਕਰ ਕੇ ਭੱਜਣ ਦੀ ਕੋਸ਼ਿਸ਼ ਕਰਦਾ ਮੁਲਜ਼ਮ ਪੁਲੀਸ ਗੋਲੀ ਨਾਲ ਜ਼ਖ਼ਮੀ

Punjab News: Accused who tried to escape by firing at police injured by police bullet
ਘਟਨਾ ਸਥਾਨ ਦਾ ਮੁਆਇਨਾ ਕਰਦੇ ਹੋਏ ਪੁਲੀਸ ਅਧਿਕਾਰੀ।
Advertisement

ਬੀਤੇ ਦਿਨ ਕਾਬੂ ਕੀਤੇ ਗਏ ਮੁਲਜ਼ਮ ਨੂੰ ਅਸਲਾ ਬਰਾਗਦਗੀ ਲਈ ਲੈ ਕੇ ਗਈ ਸੀ ਪੁਲੀਸ ਦੀ ਟੀਮ; ਜ਼ਖ਼ਮੀ ਮੁਲਜ਼ਮ ਕਾਬੂ, ਹਸਪਤਾਲ ’ਚ ਜ਼ੇਰੇ-ਇਲਾਜ

ਟ੍ਰਿਬਿਊਨ ਨਿਊੁਜ਼ ਸਰਵਿਸ 

Advertisement

ਅੰਮ੍ਰਿਤਸਰ, 10 ਜੂਨ

ਅਸਲਾ ਰਿਕਵਰੀ ਲਈ ਪਿੰਡ ਭਕਨਾ ਨੇੜੇ ਗੰਦੇ ਨਾਲੇ ਕੋਲ ਲਿਜਾਏ ਗਏ ਇਕ ਮੁਲਜ਼ਮ ਨੇ ਅੱਜ ਭੱਜਣ ਦੀ ਨੀਅਤ ਨਾਲ ਲੁਕਾ ਕੇ ਰੱਖੇ ਹੋਏ ਅਸਲੇ ਨਾਲ ਪੁਲੀਸ ਪਾਰਟੀ ’ਤੇ ਗੋਲੀ ਚਲਾ ਦਿੱਤੀ ਪਰ ਪੁਲੀਸ ਦੀ ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜ਼ਖ਼ਮੀ ਹੋ ਗਿਆ ਹੈ।

ਪੁਲੀਸ ਨੇ ਫ਼ੌਰੀ ਤੌਰ ’ਤੇ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਸ਼ਨਾਖ਼ਤ ਤਰਸੇਮ ਸਿੰਘ ਵਾਸੀ ਕਿੱਕਰ ਪੀਰ ਵਾਲੀ ਗਲੀ, ਨੇੜੇ ਪਾਰਕਿੰਗ ਗੁਰਦੁਆਰਾ ਸਾਹਿਬ ਤਰਨ ਤਾਰਨ ਵੱਜੋਂ ਦੱਸੀ ਗਈ ਹੈ। ਪੁਲੀਸ ਨੇ ਮੁਲਜ਼ਮ ਕੋਲੋਂ ਇੱਕ ਨੌਂ ਐਮਐਮ ਦਾ ਪਿਸਤੌਲ ਬਰਾਮਦ ਕੀਤਾ ਹੈ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਦਿਹਾਤੀ ਪੁਲੀਸ ਦੇ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਦਿਹਾਤੀ ਪੁਲੀਸ ਦੇ ਸੀਆਈਏ ਸਟਾਫ ਨੇ ਤਰਸੇਮ ਸਿੰਘ ਨੂੰ ਬੀਤੇ ਕੱਲ੍ਹ ਗ੍ਰਿਫਤਾਰ ਕੀਤਾ ਸੀ। ਜਦ ਉਸ ਨੂੰ ਅਸਲਾ ਰਿਕਵਰੀ ਲਈ ਅੱਜ ਪਿੰਡ ਭਕਨਾ ਨੇੜੇ ਗੰਦੇ ਨਾਲੇ ਕੋਲ ਲਿਜਾਇਆ ਗਿਆ ਤਾਂ ਇਹ ਘਟਨਾ ਵਾਪਰੀ। ਐਸਐਸਪੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਤਰਸੇਮ ਸਿੰਘ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਅਮਰਪ੍ਰੀਤ ਸਿੰਘ ਅਤੇ ਰਾਜਬੀਰ ਸ਼ਾਮਿਲ ਸਨ।

ਪੁਲੀਸ ਨੇ ਇਹਨਾਂ ਦੇ ਕੋਲੋਂ ਦੋ ਪਿਸਤੌਲ ਬਰਾਮਦ ਕੀਤੇ ਸਨ, ਜਿਨ੍ਹਾਂ ਵਿੱਚ ਇੱਕ ਨੌਂ ਐਮਐਮ ਦਾ ਅਤੇ ਇੱਕ ਪੁਆਇੰਟ 30 ਬੋਰ ਦਾ ਪਿਸਤੌਲ ਸ਼ਾਮਿਲ ਸੀ। ਇਸ ਤੋਂ ਇਲਾਵਾ ਦੋ ਜ਼ਿੰਦਾ ਕਾਰਤੂਸ, 7 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਸੀ।

ਇਸ ਸਬੰਧ ਵਿੱਚ ਥਾਣਾ ਘਰਿੰਡਾ ਵਿੱਚ ਅਸਲਾ ਐਕਟ ਹੇਠ ਕੇਸ ਦਰਜ ਕੀਤਾ ਗਿਆ ਸੀ। ਐਸਐਸਪੀ ਨੇ ਦੱਸਿਆ ਕਿ ਹੁਣ ਇਸ ਮਾਮਲੇ ਵਿੱਚ ਬਰਾਮਦਗੀ ਤਿੰਨ ਪਿਸਤੌਲ ਹੋ ਗਈ ਹੈ।

Advertisement