DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਜ ਹਲਕਾ ਇੰਚਾਰਜਾਂ ਦਾ ਐਲਾਨ

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੁੱਧਵਾਰ ਨੂੰ 2027 ਦੀਆਂ ਚੋਣਾਂ ਲਈ ਪੰਜ ਹੋਰ ਹਲਕਾ ਇੰਚਾਰਜ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਪਾਰਟੀ ਦੇ ਪਾਰਲੀਮਾਨੀ ਬੋਰਡ ਮੈਂਬਰਾਂ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ...

  • fb
  • twitter
  • whatsapp
  • whatsapp
Advertisement

ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਬੁੱਧਵਾਰ ਨੂੰ 2027 ਦੀਆਂ ਚੋਣਾਂ ਲਈ ਪੰਜ ਹੋਰ ਹਲਕਾ ਇੰਚਾਰਜ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਇੱਕ ਪ੍ਰੈਸ ਕਾਨਫਰੰਸ ਪਾਰਟੀ ਦੇ ਪਾਰਲੀਮਾਨੀ ਬੋਰਡ ਮੈਂਬਰਾਂ ਅਤੇ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖ਼ਾਲਸਾ ਵੱਲੋਂ ਕੀਤੀ ਗਈ, ਜਿਸ ਵਿੱਚ ਨਵੇਂ ਹਲਕਾ ਇੰਚਾਰਜਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। ਇਸ ਮੌਕੇ ਪਾਰਲੀਮਾਨੀ ਬੋਰਡ ਦੇ ਕੋਆਰਡੀਨੇਟਰ ਕਾਬਲ ਸਿੰਘ,  ਸੁਖਵਿੰਦਰ ਸਿੰਘ ਅਗਵਾਨ, ਬਾਬੂ ਸਿੰਘ ਬਰਾੜ ਅਤੇ ਪ੍ਰਗਟ ਸਿੰਘ ਵੀ ਹਾਜ਼ਰ ਸਨ।

 ਇਸ ਦੌਰਾਨ ਅਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਵੱਲੋਂ ਗਠਿਤ ਪਾਰਲੀਮਾਨੀ ਬੋਰਡ ਨੇ ਪੰਥਕ ਪਹਿਲਕਦਮੀਆਂ ਅਤੇ ਪਾਰਟੀ ਦੀ ਵਿਚਾਰਧਾਰਾ ਨੂੰ ਮੁੱਖ ਰੱਖਦਿਆਂ ਪੰਜ ਹੋਰ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ। ਜਿਸ ਵਿੱਚ ਪਾਰਲੀਮਾਨੀ ਬੋਰਡ ਵੱਲੋਂ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਭਾਈ ਦਲਜੀਤ ਸਿੰਘ ਕਲਸੀ, ਹਲਕਾ ਮੋਗਾ ਤੋਂ ਭਾਈ ਗੁਰਮੀਤ ਸਿੰਘ ਬੁੱਕਣਵਾਲਾ, ਹਲਕਾ ਗਿੱਲ ( ਲੁਧਿਆਣਾ ) ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਕਪੂਰਥਲਾ ਤੋਂ ਬਾਬਾ ਜਗਜੀਤ ਸਿੰਘ ਬਾਬਾ ਜੱਗਾ ਅਤੇ ਕੋਟਕਪੂਰਾ ਤੋਂ ਰਸ਼ਪਾਲ ਸਿੰਘ ਸ਼ੋਸ਼ਨ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਹਲਕਾ ਇੰਚਾਰਜ ਐਲਾਨਿਆ ਗਿਆ।
ਸਿੱਖ ਆਗੂਆਂ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਸਿਰਫ਼ ਚੋਣ ਸਮੀਕਰਨਾਂ ਨੂੰ ਧਿਆਨ ਵਿੱਚ ਰੱਖ ਕੇ ਨਹੀਂ ਕੀਤੀ ਗਈ, ਸਗੋਂ ਪੰਥਕ ਸੋਚ, ਲੋਕਾਂ ਨਾਲ ਜੁੜਾਅ, ਸਮਾਜਿਕ ਸਰੋਕਾਰਾਂ, ਸੰਘਰਸ਼ਮਈ ਪਿਛੋਕੜ ਅਤੇ ਪੰਜਾਬ ਦੇ ਹਿੱਤਾਂ ਪ੍ਰਤੀ ਵਚਨਬੱਧਤਾ ਨੂੰ ਮੁੱਖ ਮਾਪਦੰਡ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਦਲਜੀਤ ਸਿੰਘ ਕਲਸੀ ਅਤੇ ਗੁਰਮੀਤ ਸਿੰਘ ਬੁੱਕਣਵਾਲਾ, ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਵਜੋਂ ਲੰਮੇ ਸਮੇਂ ਤੋਂ ਪੰਥਕ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਸਰਗਰਮ ਰਹੇ ਹਨ।
ਦੋਵੇਂ ਪਹਿਲਾਂ ਐੱਨਐੱਸਏ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਰਹੇ ਹਨ ਅਤੇ ਇਸ ਸਮੇਂ ਵੀ ਜੇਲ੍ਹ ਵਿੱਚ ਨਜ਼ਰਬੰਦੀ ਦਾ ਸਾਹਮਣਾ ਕਰ ਰਹੇ ਹਨ। ਪਾਰਲੀਮਾਨੀ ਬੋਰਡ ਦੇ ਮੈਂਬਰਾਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸਤ ਦਾ ਕੇਂਦਰ ਸਿਰਫ਼ ਸੱਤਾ ਪ੍ਰਾਪਤੀ ਨਹੀਂ, ਸਗੋਂ ਪੰਥਕ ਵਿਚਾਰਧਾਰਾ, ਪੰਜਾਬ ਦੇ ਹੱਕਾਂ, ਲੋਕ ਭਲਾਈ ਅਤੇ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਤੇ ਬਿਹਤਰ ਭਵਿੱਖ ਦੀ ਲੜਾਈ ਹੈ ਅਤੇ ਪਾਰਟੀ ਪੰਜਾਬ ਦੇ ਮਸਲਿਆਂ ਨੂੰ ਸਿਆਸੀ ਏਜੰਡੇ ਦੇ ਕੇਂਦਰ ਵਿੱਚ ਲਿਆ ਕੇ ਪੰਜਾਬ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਵਿਧਾਨ ਸਭਾ ਤੱਕ ਪਹੁੰਚਾਉਣ ਲਈ ਵਚਨਬੱਧ ਹੈ।
Advertisement
Advertisement
×