Punjab News ਅੰਮ੍ਰਿਤਸਰ ਕਾਊਂਟਰ ਇੰਟੈਲੀਜੈਂਸ ਪੁਲੀਸ ਵੱਲੋਂ ਦੋ ਕਿਲੋ ਹੈਰੋਇਨ ਬਰਾਮਦ
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਕੀਤਾ ਖੁਲਾਸਾ, ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਨਹਿਰ ਕੋਲ ਲੁਕਾਈ ਸੀ ਨਸ਼ੇ ਦੀ ਖੇਪ
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਫਰਵਰੀ
Advertisement
ਕਾਊਂਟਰ ਇੰਟੈਲੀਜਸ ਪੁਲੀਸ ਨੇ ਹਰਮਨਦੀਪ ਸਿੰਘ ਨਾਂ ਦੇ ਗ੍ਰਿਫਤਾਰ ਕੀਤੇ ਇੱਕ ਵਿਅਕਤੀ ਦੇ ਮਾਮਲੇ ਵਿੱਚ ਅਗਲੇਰੀ ਜਾਂਚ ਦੌਰਾਨ ਦੋ ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ ਅਤੇ ਹੁਣ ਤੱਕ ਇਸ ਮਾਮਲੇ ਵਿੱਚ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਕੀਤਾ ਗਿਆ ਹੈ।
DGP Gaurav Yadav ਨੇ ਦੱਸਿਆ ਕਿ ਇਹ ਹੈਰੋਇਨ ਇਥੇ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਇੱਕ ਨਹਿਰ ਦੇ ਕੋਲ ਲੁਕਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਹਰਮਨਦੀਪ ਸਿੰਘ ਕੋਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਉਸ ਦੇ ਹੈਰੋਇਨ ਤਸਕਰੀ ਨਾਲ ਜੁੜੇ ਵਿਅਕਤੀਆਂ ਨਾਲ ਸਬੰਧਾਂ ਬਾਰੇ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਬਰਾਮਦ ਹੋਈ ਦੋ ਕਿਲੋ ਹੈਰੋਇਨ ਸਮੇਤ ਹੁਣ ਤੱਕ ਕਰੀਬ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਫਿਲਹਾਲ ਇਸ ਮਾਮਲੇ ਵਿੱਚ ਹੋਰ ਜਾਂਚ ਕੀਤੀ ਜਾ ਰਹੀ ਹੈ।
Advertisement