DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਅੰਮ੍ਰਿਤਸਰ ਪੁਲੀਸ ਵੱਲੋਂ ਸਰਹੱਦ ਪਾਰੋਂ ਤਸਕਰੀ ਰੈਕਟ ਦਾ ਪਰਦਾਫਾਸ਼; ਛੇ ਕਾਬੂ

Punjab News: ਤੁਰਕੀ ਦੇ ਬਣੇ ਅਤਿ-ਆਧੁਨਿਕ ਪਿਸਤੌਲ ਅਤੇ ਸਾਢੇ ਤਿੰਨ ਕਿੱਲੋ ਹੈਰੋਇਨ ਬਰਾਮਦ

  • fb
  • twitter
  • whatsapp
  • whatsapp
Advertisement

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਛੇ ਅਤਿ-ਆਧੁਨਿਕ ਪਿਸਤੌਲ, ਜਿਨ੍ਹਾਂ ਵਿੱਚ ਤਿੰਨ ਤੁਰਕੀ ਦੇ ਬਣੇ ਜਾਨਲੇਵਾ ਹਥਿਆਰ ਸ਼ਾਮਲ ਹਨ, ਸਾਢੇ ਤਿੰਨ ਕਿੱਲੋ ਤੋਂ ਵੱਧ ਹੈਰੋਇਨ ਅਤੇ ਵੱਡੀ ਮਾਤਰਾ ਵਿੱਚ ਗੋਲੀ-ਸਿੱਕਾ ਬਰਾਮਦ ਕੀਤਾ ਹੈ।

ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦਾ ਸਿੱਧਾ ਸਬੰਧ ਪਾਕਿਸਤਾਨੀ ਤਸਕਰਾਂ ਨਾਲ ਹੈ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਨੌਜਵਾਨ ਸੋਸ਼ਲ ਮੀਡੀਆ ਰਾਹੀਂ ਸਰਹੱਦ ਪਾਰਲੇ ਤਸਕਰਾਂ ਦੇ ਸੰਪਰਕ ਵਿੱਚ ਸਨ। ਫੜੇ ਗਏ ਮੁਲਜ਼ਮਾਂ ਵਿੱਚੋਂ ਦੋ ਪਹਿਲਾਂ ਹੀ ਜੇਲ੍ਹ ਵਿੱਚ ਬੰਦ ਹਨ, ਜੋ ਉੱਥੋਂ ਹੀ ਇਸ ਨੈੱਟਵਰਕ ਨੂੰ ਚਲਾ ਰਹੇ ਸਨ। ਉਨ੍ਹਾਂ ਨੇ ਚਿੰਤਾ ਪ੍ਰਗਟਾਈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਨੌਜਵਾਨ 19 ਤੋਂ 23 ਸਾਲ ਦੀ ਉਮਰ ਦੇ ਹਨ ਅਤੇ ਆਰਥਿਕ ਪੱਖੋਂ ਕਮਜ਼ੋਰ ਪਰਿਵਾਰਾਂ ਨਾਲ ਸਬੰਧ ਰੱਖਦੇ ਹਨ।

Advertisement

ਪੁਲੀਸ ਕਮਿਸ਼ਨਰ ਅਨੁਸਾਰ, ਸਰਹੱਦ ਪਾਰ ਬੈਠੇ ਤਸਕਰ ਅਤੇ ਵਿਦੇਸ਼ਾਂ ਵਿੱਚ ਸ਼ਰਨ ਲਈ ਬੈਠੇ ਗੈਂਗਸਟਰ ਇਨ੍ਹਾਂ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਮਾਮੂਲੀ ਲਾਲਚ ਦੇ ਕੇ ਦੇਸ਼ ਵਿਰੋਧੀ ਗਤੀਵਿਧੀਆਂ ਲਈ ਵਰਤ ਰਹੇ ਹਨ, ਜਿਸ ਨਾਲ ਇਨ੍ਹਾਂ ਨੌਜਵਾਨਾਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ। ਪੁਲੀਸ ਹੁਣ ਇਸ ਮਾਮਲੇ ਦੇ ਹੋਰ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਜੜ੍ਹੋਂ ਪੁੱਟਿਆ ਜਾ ਸਕੇ।

Advertisement

Advertisement
×