DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News : Amritsar Police ਨੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਕੀਤੀ ਬਰਾਮਦ

DGP ਗੌਰਵ ਯਾਦਵ ਨੇ ਐਕਸ ਉੱਤੇ ਪੋਸਟ ਰਾਹੀਂ ਦਿੱਤੀ ਜਾਣਕਾਰੀ

  • fb
  • twitter
  • whatsapp
  • whatsapp
Advertisement

Punjab News : ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਨਾਕਾਬੰਦੀ ਦੌਰਾਨ ਇੱਕ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਹੈ, ਜਿਸ ਵਿੱਚ 9 ਐੱਮ ਐੱਮ ਦੀਆ 2 ਸਬ-ਮਸ਼ੀਨ ਗਨ ਅਤੇ ਇੱਕ ਖਾਲੀ ਮੈਗਜ਼ੀਨ ਸ਼ਾਮਲ ਹੈ। ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਐਕਸ ਉੱਤੇ ਪੋਸਟ ਰਾਹੀਂ ਕੀਤਾ ਗਿਆ ਹੈ।

ਇਸ ਬਰਾਮਦਗੀ ਨੂੰ ਇੱਕ ਵੱਡੀ ਸਫ਼ਲਤਾ ਆਖਦਿਆਂ ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਇਸ ਖੇਪ ਦਾ ਸਬੰਧ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਹੈ ਜੋ ਕਿ ਪੰਜਾਬ ਵਿੱਚ ਅਪਰਾਧਿਕ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰ ਰਿਹਾ ਹੈ। ਇਹ ਖੇਪ ਵੀ ਅਜਿਹੇ ਕੰਮਾਂ ਲਈ ਵਰਤੀ ਜਾਣੀ ਸੀ। ਇਸ ਸੰਬੰਧ ਵਿੱਚ ਅਸਲਾ ਐਕਟ ਦੀਆਂ ਸੰਬੰਧਤ ਧਾਰਾਵਾਂ ਤਹਿਤ ਅੰਮ੍ਰਿਤਸਰ ਦੇ ਪੁਲੀਸ ਥਾਣੇ ਛੇਹਰਟਾ ਵਿਖੇ ਇੱਕ ਐੱਫ ਆਈ ਆਰ ਦਰਜ ਕੀਤੀ ਗਈ ਹੈ। ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

Advertisement

ਉਨ੍ਹਾਂ ਆਖਿਆ ਕਿ ਪੰਜਾਬ ਪੁਲੀਸ ਸੂਬੇ ਨੂੰ ਸੁਰੱਖਿਅਤ ਬਣਾਉਣ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ, ਸੰਗਠਿਤ ਅਪਰਾਧ ਅਤੇ ਦੇਸ਼ ਵਿਰੋਧੀ ਗਤੀਵਿਧੀਆਂ ਵਿਰੁੱਧ ਆਪਣੀ ਜ਼ੀਰੋ-ਟੋਲਰੈਂਸ ਨੀਤੀ ਲਈ ਵਚਨਬੱਧ ਹੈ।

Advertisement

ਇਸ ਸਬੰਧੀ ਵਧੇਰੇ ਜਾਣਕਾਰੀ ਦੇਣ ਲਈ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਜਲਦੀ ਹੀ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

Advertisement
×