DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੌਮੀ ਐੱਸਸੀ ਕਮਿਸ਼ਨ ਦੇ ਚੇਅਰਮੈਨ

Punjab News:
  • fb
  • twitter
  • whatsapp
  • whatsapp
featured-img featured-img
ਕੌਮੀ ਐਸਸੀ ਕਮਿਸ਼ਨ ਦੇ ਚੇਅਰਮੈਨ ਦਾ ਸਨਮਾਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੈਂਬਰ ਤੇ ਅਧਿਕਾਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 6 ਮਾਰਚ

Advertisement

ਕੌਮੀ ਦੇ ਐੱਸਸੀ ਕਮਿਸ਼ਨ (National Commission for Scheduled Castes) ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਨੇ ਵੀਰਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਸਮੇਂ ਉਨ੍ਹਾਂ ਨਾਲ ਕਮਿਸ਼ਨ ਦੇ ਮੈਂਬਰ ਲਵਕੁਸ਼ ਕੁਮਾਰ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਮਗਰੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਸੂਚਨਾ ਅਧਿਕਾਰੀ ਰਣਧੀਰ ਸਿੰਘ ਨੇ ਸ੍ਰੀ ਮਕਵਾਨਾ ਨੂੰ ਸਨਮਾਨਿਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗਰੇਵਾਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬ-ਸਾਂਝਾ ਧਾਰਮਿਕ ਕੇਂਦਰ ਹੈ, ਜਿਥੇ ਦੇਸ਼ ਵਿਦੇਸ਼ ਤੋਂ ਰੋਜ਼ਾਨਾ ਵੱਡੀ ਗਿਣਤੀ ਵਿਚ ਵੱਖ-ਵੱਖ ਧਰਮਾਂ ਦੇ ਲੋਕ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਉਂਦੇ ਹਨ। ਇਸੇ ਤਹਿਤ ਹੀ ਅੱਜ ਭਾਰਤ ਦੇ ਐੱਸਸੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਨਾ ਵੀ ਨਤਮਸਤਕ ਹੋਣ ਪੁੱਜੇ ਹਨ।

ਇਸੇ ਦੌਰਾਨ ਸ੍ਰੀ ਮਕਵਾਨਾ ਨੇ ਕਿਹਾ ਕਿ ਉਹ ਖ਼ੁਸ਼ਕਿਸਮਤ ਹਨ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਮੌਕਾ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਸਰਬ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖ਼ਸ਼ਿਆ ਵਿਤਕਰੇ ਰਹਿਤ ਸੰਗਤ ਤੇ ਪੰਗਤ ਦਾ ਸਿਧਾਂਤ ਮਨੁੱਖੀ ਬਰਾਬਰੀ ਦੀ ਮਿਸਾਲ ਹੈ।

Advertisement
×