ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Punjab News: ਦਲ ਖਾਲਸਾ ਵਲੋਂ 5 ਜੂਨ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਤੇ 6 ਨੂੰ ਅੰਮ੍ਰਿਤਸਰ ਬੰਦ ਦਾ ਸੱਦਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 29 ਮਈ Punjab News: ਦਲ ਖਾਲਸਾ ਵਲੋਂ ਦਰਬਾਰ ਸਾਹਿਬ ਵਿਚ 1984 ’ਚ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਅਪਰੇਸ਼ਨ ਬਲਿਊ ਸਟਾਰ ਦੇ 41 ਸਾਲ ਪੂਰੇ ਹੋਣ ਦੇ ਮੌਕੇ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ...
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 29 ਮਈ

Advertisement

Punjab News: ਦਲ ਖਾਲਸਾ ਵਲੋਂ ਦਰਬਾਰ ਸਾਹਿਬ ਵਿਚ 1984 ’ਚ ਭਾਰਤੀ ਫ਼ੌਜ ਵੱਲੋਂ ਕੀਤੇ ਗਏ ਅਪਰੇਸ਼ਨ ਬਲਿਊ ਸਟਾਰ ਦੇ 41 ਸਾਲ ਪੂਰੇ ਹੋਣ ਦੇ ਮੌਕੇ 5 ਜੂਨ ਦੀ ਸ਼ਾਮ ਨੂੰ ਅੰਮ੍ਰਿਤਸਰ ਵਿਖੇ ਘੱਲੂਘਾਰਾ ਯਾਦਗਾਰੀ ਮਾਰਚ ਕੱਢਿਆ ਜਾਵੇਗਾ ਅਤੇ ਜਥੇਬੰਦੀ ਨੇ 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿਤਾ ਹੈ।

ਜਥੇਬੰਦੀ ਦੇ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ, ਕੰਵਰਪਾਲ ਸਿੰਘ, ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਸਿੱਖ ਧਰਮ ਉਤੇ ਹੋਏ ਇਸ ਹਮਲੇ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ 6 ਜੂਨ ਨੂੰ ‘ਫੌਜੀ ਹਮਲੇ ਦੌਰਾਨ ਮਾਰੇ ਗਏ ਨਿਰਦੋਸ਼ੇ ਲੋਕਾਂ ਅਤੇ ਸਿੱਖ ਰੈਫਰੈਂਸ ਲਾਇਬਰੇਰੀ ਵਿੱਚੋਂ ਲੁੱਟੇ ਵੱਡਮੁੱਲੇ ਖਜ਼ਾਨੇ’ ਦੇ ਵਿਰੋਧ ਵਿੱਚ ਅੰਮ੍ਰਿਤਸਰ ਬੰਦ ਦਾ ਸੱਦਾ ਗਿਆ ਦਿੱਤਾ ਹੈ। ਉਹਨਾਂ ਸ਼ਹਿਰ ਵਾਸੀਆਂ ਤੋਂ ਬੰਦ ਲਈ ਸਹਿਯੋਗ ਮੰਗਦਿਆਂ ਕਿਹਾ ਕਿ ਉਹ ਇੱਕ ਦਿਨ ਲਈ ਆਪਣੇ ਕਾਰੋਬਾਰ ਬੰਦ ਰੱਖ ਕੇ ਉਸ ਪੀੜ ਨਾਲ ਸਾਂਝ ਪਾਉਣ ਜਿਸ ਵਿੱਚੋਂ ਦੀ ਸਿੱਖ ਪੰਥ ਪਿਛਲੇ ਚਾਰ ਦਹਾਕਿਆਂ ਤੋਂ ਲੰਘ ਰਿਹਾ ਹੈ। ਉਨ੍ਹਾਂ ਕਿਹਾ ਕਿ 41 ਸਾਲ ਬਾਅਦ ਵੀ ਸਾਕਾ ਜੂਨ 84 ਦੇ ਜ਼ਖਮਾਂ ਦੀ ਪੀੜ ਸੱਜਰੀ ਹੈ।

ਉਹਨਾਂ ਦਸਿਆ ਕਿ 5 ਜੂਨ ਦੀ ਸ਼ਾਮ ਨੂੰ ਘੱਲੂਘਾਰਾ ਯਾਦਗਾਰੀ ਮਾਰਚ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਤੋ ਆਰੰਭ ਹੋ ਕੇ ਬੱਸ ਸਟੈਂਡ, ਰਾਮ ਬਾਗ, ਹਾਲ ਬਾਜ਼ਾਰ ਰਾਹੀਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ, ਜਿੱਥੇ ਸ਼ਹੀਦਾਂ ਨੂੰ ਸਿਜਦਾ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਵਾਲੇ ਅਕਾਲੀ ਦਲ (ਅੰਮ੍ਰਿਤਸਰ) ਅਤੇ ਭਾਈ ਦਲਜੀਤ ਸਿੰਘ ਦੀ ਅਗਵਾਈ ਵਾਲੇ ਪੰਥ ਸੇਵਕ ਜਥਾ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਸਮੇਤ ਸਾਰੇ ਅਕਾਲੀ ਗਰੁਪਾਂ ਨੂੰ ਮਾਰਚ ਵਿੱਚ ਸ਼ਾਮਿਲ ਹੋਣ ਦਾ ਸੱਦਾ ਭੇਜਿਆ ਗਿਆ ਹੈ।

Advertisement