DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ 4 ਲੱਖ ਦੀ ਜਾਅਲੀ ਕਰੰਸੀ ਬਰਾਮਦ

ਚਾਰ ਦਿਨ ਪਹਿਲਾਂ ਵੀ ਇਸੇ ਇਲਾਕੇ ’ਚੋਂ ਫ਼ੜੀ ਗਈ ਸੀ 3.98 ਲੱਖ ਦੀ ਜਾਅਲੀ ਕਰੰਸੀ

  • fb
  • twitter
  • whatsapp
  • whatsapp
featured-img featured-img
 ਡਰੋਨ ਰਾਹੀਂ ਆਈ ਚਾਰ ਲੱਖ ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕਰਨ ਮੌਕੇ ਪੁਲੀਸ ਅਤੇ ਬੀ.ਐੱਸ.ਐੱਫ. ਦੇ ਜਵਾਨ। ਫ਼ੋਟੋ: ਰਣਬੀਰ ਸਿੰਘ
Advertisement

ਪਾਕਿਸਤਾਨ ਬੈਠੇ ਦੇਸ਼ ਵਿਰੋਧੀ ਅਨਸਰਾਂ ਵੱਲੋਂ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ, ਪਰ ਬੀ.ਐੱਸ.ਐੱਫ. ਅਤੇ ਪੰਜਾਬ ਪੁਲੀਸ ਵੱਲੋਂ ਇਨ੍ਹਾਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ। ਇਸੇ ਤਹਿਤ ਥਾਣਾ ਖਾਲੜਾ ਦੀ ਪੁਲੀਸ ਅਤੇ ਬੀ.ਐੱਸ.ਐੱਫ. ਨੇ ਸਰਹੱਦੀ ਪਿੰਡ ਕਲਸੀਆਂ ਨੇੜਿਓਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਭੇਜੀ ਗਈ ਚਾਰ ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਇਸ ਸਬੰਧੀ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਚਾਰ ਦਿਨ ਪਹਿਲਾਂ ਵੀ ਇਸੇ ਸਰਹੱਦੀ ਇਲਾਕੇ ਵਿੱਚੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਪਹੁੰਚੀ 3 ਲੱਖ 98 ਹਜ਼ਾਰ 500 ਰੁਪਏ ਦੀ ਜਾਅਲੀ ਕਰੰਸੀ ਬਰਾਮਦ ਕੀਤੀ ਗਈ ਸੀ। ਇਸ ਤਰ੍ਹਾਂ ਚਾਰ ਦਿਨਾਂ ਦੌਰਾਨ ਜਾਅਲੀ ਕਰੰਸੀ ਦੀ ਇਹ ਦੂਜੀ ਖੇਪ ਬਰਾਮਦ ਹੋਈ ਹੈ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਭਿੱਖੀਵਿੰਡ ਅਤੁਲ ਸੋਨੀ ਨੇ ਦੱਸਿਆ ਕਿ ਥਾਣਾ ਖਾਲੜਾ ਦੀ ਪੁਲੀਸ ਪਿੰਡ ਦੋਦੇ, ਡਲੀਰੀ ਅਤੇ ਕਲਸੀਆਂ ਆਦਿ ਵੱਲ ਜਾ ਰਹੀ ਸੀ। ਇਸ ਦੌਰਾਨ ਐਂਟੀ-ਡਰੋਨ ਸਿਸਟਮ ਰਾਹੀਂ ਸੂਚਨਾ ਮਿਲੀ ਕਿ ਪਿੰਡ ਕਲਸੀਆਂ ਨੇੜੇ ਡਰੋਨ ਦੀ ਹਰਕਤ ਹੋਈ ਹੈ। ਸੂਚਨਾ ਮਿਲਣ ’ਤੇ ਪੁਲੀਸ ਪਾਰਟੀ ਤੁਰੰਤ ਕਲਸੀਆਂ ਤੋਂ ਡਲੀਰੀ ਰੋਡ ’ਤੇ ਲਗਪਗ ਇੱਕ ਕਿਲੋਮੀਟਰ ਦੀ ਦੂਰੀ ’ਤੇ ਪਹੁੰਚੀ, ਜਿੱਥੇ ਇੱਕ ਪੀਲੇ ਰੰਗ ਦਾ ਕੁੰਡੀ ਲੱਗਾ ਪੈਕਟ ਮਿਲਿਆ।

Advertisement

ਉਨ੍ਹਾਂ ਦੱਸਿਆ ਕਿ ਪੁਲੀਸ ਨੇ ਬੀ.ਐੱਸ.ਐੱਫ. ਦੀ ਹਾਜ਼ਰੀ ਵਿੱਚ ਪੈਕਟ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਚਾਰ ਲੱਖ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਇਸ ਸਬੰਧੀ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਡੀ.ਐੱਸ.ਪੀ. ਨੇ ਦੱਸਿਆ ਕਿ ਪੁਲੀਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਡਰੋਨ ਰਾਹੀਂ ਪਾਕਿਸਤਾਨ ਤੋਂ ਇਹ ਕਰੰਸੀ ਕਿਸ ਵੱਲੋਂ ਭਾਰਤੀ ਖੇਤਰ ਵਿੱਚ ਭੇਜੀ ਗਈ ਸੀ ਅਤੇ ਇਸ ਨੂੰ ਅੱਗੇ ਕਿੱਥੇ ਪਹੁੰਚਾਇਆ ਜਾਣਾ ਸੀ।

Advertisement
×