Punjab news ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਯਾਤਰੀ ਕੋਲੋਂ 5 ਕਰੋੜ ਰੁਪਏ ਦਾ ਗਾਂਜਾ ਬਰਾਮਦ
ਯਾਤਰੀ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ
Advertisement
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਮਾਰਚ
Advertisement
ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇੱਕ ਯਾਤਰੀ ਕੋਲੋਂ ਪੰਜ ਕਿਲੋ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ ਦੀ ਬਾਜ਼ਾਰ ਵਿੱਚ ਕੀਮਤ ਕਰੀਰ ਪੰਜ ਕਰੋੜ ਰੁਪਏ ਹੈ।
Advertisement
ਇਹ ਵਿਅਕਤੀ ਜਿਸ ਕੋਲ ਭਾਰਤੀ ਪਾਸਪੋਰਟ ਹੈ, ਥਾਈ ਲਾਈਨ ਏਅਰਲਾਈਨ ਦੀ ਹਵਾਈ ਉਡਾਨ ਰਾਹੀਂ ਰਾਤ ਕਰੀਬ 12 ਵਜੇ ਅੰਮ੍ਰਿਤਸਰ ਪੁੱਜਾ ਸੀ।
ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਯਾਤਰੀ ਦੇ ਸਮਾਨ ਦੀ ਜਾਂਚ ਦੌਰਾਨ ਇਸ ਦੇ ਬੈਗ ਵਿੱਚੋਂ ਇਹ ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ।
ਇਹ ਨਸ਼ੀਲਾ ਪਦਾਰਥ ਗਾਂਜਾ ਹੈ ਜਿਸ ਦਾ ਵਜ਼ਨ ਕਰੀਬ ਪੰਜ ਕਿਲੋ ਹੈ ਅਤੇ ਬਾਜ਼ਾਰ ਵਿੱਚ ਇਸ ਦੀ ਕੀਮਤ ਪੰਜ ਕਰੋੜ ਰੁਪਏ ਹੈ। ਉਨ੍ਹਾਂ ਦੱਸਿਆ ਕਿ ਇਸ ਯਾਤਰੀ ਦੀ ਸ਼ਨਾਖਤ ਮੁਹੰਮਦ ਸੁਹੇਬ ਵਜੋਂ ਹੋਈ ਹੈ।
ਕਸਟਮ ਵਿਭਾਗ ਨੇ ਐੱਨਡੀਪੀਐੱਸ ਐਕਟ 1985 ਦੀ ਧਾਰਾ ਹੇਠ ਇਹ ਨਸ਼ੀਲਾ ਪਦਾਰਥ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧ ਵਿੱਚ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Advertisement
×