ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਇਰਾਨ-ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਸਰਕਾਰ: ਐਡਵੋਕੇਟ ਧਾਮੀ

ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਇਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੀ ਆਪਸੀ ਜੰਗ ਵਾਲੇ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ...
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 19 ਜੂਨ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਇਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੀ ਆਪਸੀ ਜੰਗ ਵਾਲੇ ਹਾਲਾਤ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਇਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਕ ਸਬੰਧਾਂ ਅਤੇ ਕੌਮਾਂਤਰੀ ਮੰਚਾਂ ਦੀ ਵਰਤੋਂ ਕਰਦਿਆਂ ਇਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ।

ਐਡਵੋਕੇਟ ਧਾਮੀ ਨੇ ਇਰਾਨ ਅਤੇ ਇਜ਼ਰਾਈਲ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰੇਗੀ।

Advertisement
Show comments