ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News: ਗੁਰੂ ਤੇਗ ਬਹਾਦਰ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

Punjab News:
ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌਅ
Advertisement

ਪ੍ਰਕਾਸ਼ ਪੁਰਬ ਸਬੰਧੀ ਵੱਡੀ ਗਿਣਤੀ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਹੋਈਆਂ ਨਤਮਸਤਕ

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਅੰਮ੍ਰਿਤਸਰ, 18 ਅਪਰੈਲ

ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ। ਇਸ ਸਬੰਧ ਵਿੱਚ ਵੱਡੀ ਗਿਣਤੀ ਸਿੱਖ ਸੰਗਤਾਂ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪੁੱਜੀਆਂ ਹਨ। ਸ਼ਰਧਾਲੂਆਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ ਅਤੇ ਗੁਰਬਾਣੀ ਦਾ ਕੀਰਤਨ ਸੁਣਿਆ ਹੈ।

ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਵਿਖੇ ਸੁੰਦਰ ਜਲੌਅ ਸਜਾਏ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਹੋਰ ਗੁਰੂ ਘਰ ਵਿਖੇ ਨਤਮਸਤਕ ਹੋਣ ਲਈ ਪੁੱਜੇ ਹਨ।

ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਹਰਿਮੰਦਰ ਸਾਹਿਬ ਵਿਖੇ ਪੁੱਜੀ ਹੋਈ ਵੱਡੀ ਗਿਣਤੀ ਸੰਗਤ

ਇਸ ਤਰ੍ਹਾਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਵੀ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਅੱਜ ਇਥੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਅਖੰਡ ਪਾਠ ਦੇ ਭੋਗ ਵੀ ਪਾਏ ਗਏ ਹਨ, ਜਿਸ ਨਾਲ ਇਸ ਸਬੰਧੀ ਸ਼ਤਾਬਦੀ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ।

ਇਸ ਸਬੰਧ ਵਿੱਚ ਮੁੱਖ ਸਮਾਗਮ ਨਵੰਬਰ ਮਹੀਨੇ ਵਿੱਚ ਗੁਰੂ ਸਾਹਿਬ ਦੇ ਸ਼ਹੀਦੀ ਪੁਰਬ ਮੌਕੇ ਹੋਣਗੇ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਤੋਂ ਇਲਾਵਾ ਉਹਨਾਂ ਦੇ ਸਹਿਯੋਗੀ ਸਿੱਖ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹੀਦੀ ਸ਼ਤਾਬਦੀ ਵੀ ਮਨਾਈ ਜਾ ਰਹੀ ਹੈ।

Advertisement
Show comments