DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਅੰਤਰਰਾਸ਼ਟਰੀ ਹਵਾਈ ਅੱਡੇ ’ਤੇ 964 ਗ੍ਰਾਮ ਗਾਂਜੇ ਸਮੇਤ ਇੱਕ ਕਾਬੂ

ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੈਂਕਾਕ ਤੋਂ ਆਈ ਇੱਕ ਹਵਾਈ ਉਡਾਣ ਰਾਹੀਂ ਇਥੇ ਪੁੱਜੇ ਯਾਤਰੀ ਦੀ ਜਾਂਚ ਦੌਰਾਨ ਨਸ਼ੀਲਾ ਪਦਾਰਥ 964 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਕਸਟਮ ਵਿਭਾਗ ਦੇ...

  • fb
  • twitter
  • whatsapp
  • whatsapp
Advertisement

ਕਸਟਮ ਵਿਭਾਗ ਨੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਬੈਂਕਾਕ ਤੋਂ ਆਈ ਇੱਕ ਹਵਾਈ ਉਡਾਣ ਰਾਹੀਂ ਇਥੇ ਪੁੱਜੇ ਯਾਤਰੀ ਦੀ ਜਾਂਚ ਦੌਰਾਨ ਨਸ਼ੀਲਾ ਪਦਾਰਥ 964 ਗ੍ਰਾਮ ਗਾਂਜਾ ਬਰਾਮਦ ਕੀਤਾ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇੱਕ ਯਾਤਰੀ ਦੇ ਸਮਾਨ ਦੀ ਜਾਂਚ ਦੌਰਾਨ ਕਸਟਮ ਅੰਮ੍ਰਿਤਸਰ ਨੇ 0.96 ਕਰੋੜ ਰੁਪਏ ਦੀ ਕੀਮਤ ਦਾ 964 ਗ੍ਰਾਮ ਗਾਂਜਾ ਜ਼ਬਤ ਕੀਤਾ। ਵਿਅਕਤੀ ਨੇ ਇਸ ਨੂੰ 4 ਮਠਾਈਆਂ ਦੇ ਡੱਬਿਆਂ ਵਿੱਚ ਲੁਕੋਇਆ ਹੋਇਆ ਸੀ। ਇਹ ਯਾਤਰੀ ਬੈਂਕਾਕ ਤੋਂ ਫਲਾਈਟ ਨੰਬਰ SL-214 ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚਿਆ ਸੀ। ਕਸਟਮ ਐਕਟ ਹੇਠ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Advertisement
Advertisement
×