DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News - Pastor Bajinder: ਪਾਸਟਰ ਬਜਿੰਦਰ ਤੋਂ ਦੁਖੀ ਦੋ ਬੀਬੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲ ਕੇ ਮਦਦ ਦੀ ਅਪੀਲ

Punjab News - Pastor Bajinder:
  • fb
  • twitter
  • whatsapp
  • whatsapp
featured-img featured-img
ਪੀੜਿਤ ਬੀਬੀਆ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਵੇਲੇ ਆਪ ਬੀਤੀ ਦੱਸਦੀਆਂ ਹੋਈਆਂ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ, 29 ਮਾਰਚ

Advertisement

Punjab News - Pastor Bajinder: ਇਕ ਇਸਾਈ ਆਗੂ ਤੋਂ ਪੀੜਤ ਦੋ ਬੀਬੀਆਂ ਨੇ ਸ਼ਨਿੱਚਰਵਾਰ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕੀਤੀ ਹੈ ਅਤੇ ਉਹਨਾਂ ਨੂੰ ਨਿਆ ਦਿਵਾਉਣ ਲਈ ਮਦਦ ਦੀ ਅਪੀਲ ਕੀਤੀ ਹੈ।

ਇਹਨਾਂ ਦੋ ਬੀਬੀਆਂ ਨੇ ਪਾਸਟਰ ਬਜਿੰਦਰ (Pastor Bajinder) ਵੱਲੋਂ ਕਥਿਤ ਤੌਰ ’ਤੇ ਵਧੀਕੀ ਕੀਤੇ ਜਾਣ ਦੇ ਦੋਸ਼ ਲਾਏ ਹਨ ਅਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਉਹਨਾਂ ਨਾਲ ਵਾਪਰੇ ਸਮੁੱਚੇ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਹੈ। ਜਥੇਦਾਰ ਵੱਲੋਂ ਦੋਵੇਂ ਬੀਬੀਆਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਤਾੜਨਾ ਕੀਤੀ ਕਿ ਦੋਸ਼ੀ ਧਾਰਮਿਕ ਆਗੂ ਦੇ ਖਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।

ਉਪਰੰਤ ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਨੇ ਆਖਿਆ ਕਿ ਸ੍ਰੀ ਅਕਾਲ ਤਖ਼ਤ ਹਮੇਸ਼ਾ ਹੀ ਮਜ਼ਲੂਮਾਂ ਨਾਲ ਖੜ੍ਹਾ ਹੋਇਆ ਹੈ ਅਤੇ ਮਦਦ ਕੀਤੀ ਹੈ। ਉਹਨਾਂ ਕਿਹਾ ਕਿ ਇਹਨਾਂ ਬੀਬੀਆਂ ਨੇ ਆਪ ਬੀਤੀ ਬਿਆਨ ਕੀਤੀ। ਉਹਨਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਪੀੜਤ ਬੀਬੀਆਂ ਨੂੰ ਇਨਸਾਫ਼ ਦਿਵਾਉਣ ਵਾਸਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਸਮੂਹ ਧਰਮਾਂ ਦੇ ਆਗੂਆਂ ਨੂੰ ਮਜ਼ਲੂਮਾਂ ਦੇ ਹੱਕ ਵਿੱਚ ਖੜ੍ਹਾ ਹੋਣਾ ਚਾਹੀਦਾ ਹੈ।

Advertisement
×