DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਪੁਲੀਸ ਮੁਕਾਬਲਾ: ਕਾਰ ਖੋਹਣ ਵਾਲੇ ਤਿੰਨ ਕਾਬੂ

ਪੁਲੀਸ ਦੀ ਗੋਲੀ ਨਾਲ ਇੱਕ ਜ਼ਖ਼ਮੀ
  • fb
  • twitter
  • whatsapp
  • whatsapp
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 23 ਮਈ

Advertisement

ਪੁਲੀਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਪਿਸਤੌਲ ਦੀ ਨੋਕ ’ਤੇ ਕਾਰ ਖੋਹਣ ਵਾਲੇ ਤਿੰਨ ਜਣਿਆਂ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਵਿੱਚੋਂ ਇੱਕ ਪੁਲੀਸ ਦੀ ਗੋਲੀ ਨਾਲ ਜ਼ਖਮੀ ਹੋ ਗਿਆ ਹੈ। ਗ੍ਰਿਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਕਮਲਪ੍ਰੀਤ ਸਿੰਘ ਵਾਸੀ ਏਕ ਰੂਪ ਐਵਨਿਊ ਵੱਜੋਂ ਹੋਈ ਹੈ, ਜੋ ਕਿ ਪੁਲੀਸ ਦੀ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਹੈ। ਇਸ ਤੋਂ ਇਲਾਵਾ ਗੁਰਭੇਜ ਸਿੰਘ ਉਰਫ ਭੇਜਾ ਵਾਸੀ ਜ਼ਿਲ੍ਹਾ ਤਰਨ ਤਾਰਨ ਅਤੇ ਵਸਨ ਸਿੰਘ ਵਾਸੀ ਜ਼ਿਲ੍ਹਾ ਤਰਨ ਤਾਰਨ ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਕੋਲੋਂ ਇੱਕ ਰਿਵਾਲਵਰ 32 ਬੋਰ, ਤਿੰਨ ਕਾਰਤੂਸ ਅਤੇ ਇੱਕ ਕਾਰ ਬਰਾਮਦ ਕੀਤੀ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ 7 ਮਈ ਦੀ ਰਾਤ ਆਦੇਸ਼ ਕਪੂਰ ਨਾਂ ਦੇ ਵਿਅਕਤੀ ਕੋਲੋਂ ਅਣਪਛਾਤੇ ਵਿਅਕਤੀਆਂ ਨੇ ਪਿਸਤੌਲ ਦੀ ਨੋਕ ’ਤੇ ਕਾਰ ਖੋਹ ਲਈ ਸੀ। ਇਸ ਸਬੰਧ ਵਿੱਚ ਥਾਣਾ ਰਣਜੀਤ ਐਵਨਿਊ ਵਿਖੇ ਕੇਸ ਦਰਜ ਕੀਤਾ ਗਿਆ ਸੀ।

ਪੁਲੀਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਅਤੇ ਕਾਰ ਖੋਹਣ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਸੀ। ਇੰਸਪੈਕਟਰ ਰੋਬਿਨ ਹੰਸ ਨੂੰ ਸੂਚਨਾ ਮਿਲੀ ਕਿ ਕਾਰ ਖੋਹਣ ਵਾਲੇ ਵਿਅਕਤੀ ਬਿਨਾਂ ਨੰਬਰ ਕਾਰ ਨੂੰ ਲੈ ਕੇ ਹਾਊਸਿੰਗ ਬੋਰਡ ਕਲੋਨੀ ਵੱਲ ਆਉਂਦੇ ਹੋਏ ਦੇਖੇ ਗਏ ਹਨ। ਸੂਚਨਾ ਤੋਂ ਬਾਅਦ ਤੁਰੰਤ ਕਾਰਵਾਈ ਕਰਦੇ ਹੋਏ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਪੁਲੀਸ ਟੀਮਾਂ ਤਿਆਰ ਕੀਤੀਆਂ ਗਈਆਂ ਅਤੇ ਕਾਰ ਸਵਾਰਾਂ ਦੀ ਭਾਲ ਲਈ ਕੰਮ ਸ਼ੁਰੂ ਕੀਤਾ ਗਿਆ। ਇਸ ਦੌਰਾਨ ਏਐਸਆਈ ਲਖਵਿੰਦਰ ਸਿੰਘ ਤੇ ਟੀਮ ਜਦੋਂ ਸੰਜੇ ਗਾਂਧੀ ਕਲੋਨੀ ਨੇੜੇ ਹਾਊਸਿੰਗ ਬੋਰਡ ਕਲੋਨੀ ਵੱਲ ਜਾ ਰਹੀ ਸੀ ਤਾਂ ਰਸਤੇ ਵਿੱਚ ਪੁਲੀਸ ਪਾਰਟੀ ਨੇ ਮੁਲਜ਼ਮਾਂ ਦੀ ਕਾਰ ਨੂੰ ਦੇਖਿਆ ਅਤੇ ਇਸ ਦੀ ਘੇਰਾਬੰਦੀ ਕਰ ਲਈ। ਇਸ ਦੌਰਾਨ ਕਾਰ ਵਿੱਚ ਸਵਾਰ ਗੁਰਭੇਜ ਸਿੰਘ ਉਰਫ ਭੇਜਾ ਤੇ ਵਸਣ ਸਿੰਘ ਨੇ ਪੁਲੀਸ ਪਾਰਟੀ ਨੂੰ ਚੁਣੌਤੀ ਦਿੱਤੀ। ਕਵਲਪ੍ਰੀਤ ਸਿੰਘ ਨੇ ਪੁਲੀਸ ਪਾਰਟੀ ’ਤੇ ਗੋਲੀ ਚਲਾਈ, ਜਿਸ ਦੇ ਜਵਾਬ ਵਿੱਚ ਏਐਸਆਈ ਲਖਵਿੰਦਰ ਸਿੰਘ ਨੇ ਗੋਲੀ ਚਲਾਈ ਤੇ ਇੱਕ ਗੋਲੀ ਉਸ ਦੀ ਲੱਤ ’ਤੇ ਲੱਗੀ।

Advertisement
×