Punjab News: ਅੰਮ੍ਰਿਤਸਰ ਵਾਸੀ ਤੋਂ ਮੰਗੀ 50 ਲੱਖ ਦੀ ਫਿਰੌਤੀ
Punjab News: ਰਾਜਾਸਾਂਸੀ ਪੁਲੀਸ ਨੇ ਅਜਨਾਲਾ ਸਬ-ਡਵੀਜ਼ਨ ਦੇ ਇੱਕ 46 ਸਾਲਾ ਕਿਸਾਨ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਪ੍ਰਭ ਦਾਸੂਵਾਲ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪਿੰਡ ਮਹਿਲਾਵਾਲਾ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਗਿੱਲ ਨੇ ਪੁਲਿਸ ਨੂੰ...
Punjab News: ਰਾਜਾਸਾਂਸੀ ਪੁਲੀਸ ਨੇ ਅਜਨਾਲਾ ਸਬ-ਡਵੀਜ਼ਨ ਦੇ ਇੱਕ 46 ਸਾਲਾ ਕਿਸਾਨ ਵੱਲੋਂ ਦਿੱਤੀ ਸ਼ਿਕਾਇਤ ਤੋਂ ਬਾਅਦ ਵਿਦੇਸ਼ ਬੈਠੇ ਖ਼ਤਰਨਾਕ ਗੈਂਗਸਟਰ ਪ੍ਰਭ ਦਾਸੂਵਾਲ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪਿੰਡ ਮਹਿਲਾਵਾਲਾ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਗਿੱਲ ਨੇ ਪੁਲਿਸ ਨੂੰ ਦੱਸਿਆ ਕਿ ਸ਼ੁੱਕਰਵਾਰ ਨੂੰ ਉਸ ਨੂੰ ਅਮਰੀਕਾ ਦੇ ਇੱਕ ਨੰਬਰ ਤੋਂ ਵਟਸਐਪ ਕਾਲ ਆਈ, ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਪ੍ਰਭ ਦਾਸੂਵਾਲ ਵਜੋਂ ਦੱਸੀ ਅਤੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
ਮੁਲਜ਼ਮ ਨੇ ਧਮਕੀ ਦਿੱਤੀ ਕਿ ਜੇਕਰ ਮੰਗ ਪੂਰੀ ਨਾ ਕੀਤੀ ਗਈ ਤਾਂ ਉਸ ਦੇ ਜਾਨ-ਮਾਲ ਦਾ ਨੁਕਸਾਨ ਕੀਤਾ ਜਾਵੇਗਾ। ਫੋਨ ਕਰਨ ਵਾਲੇ ਨੇ ਉਸ ਨੂੰ ਗੱਲਬਾਤ ਰਿਕਾਰਡ ਕਰਨ ਜਾਂ ਪੁਲੀਸ ਨੂੰ ਸੂਚਿਤ ਕਰਨ ਦੀ ਚੁਣੌਤੀ ਵੀ ਦਿੱਤੀ ਅਤੇ ਕਿਹਾ ਕਿ ਉਸ ਨੂੰ ਕਿਸੇ ਨਤੀਜੇ ਦਾ ਡਰ ਨਹੀਂ ਹੈ। ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਨੇ ਫੋਨ ਕਰਨ ਵਾਲੇ ਨੂੰ ਕਿਹਾ ਕਿ ਉਹ ਇੱਕ ਛੋਟਾ ਕਿਸਾਨ ਅਤੇ ਵਪਾਰੀ ਹੈ ਅਤੇ ਇੰਨੀ ਵੱਡੀ ਰਕਮ ਦਾ ਪ੍ਰਬੰਧ ਨਹੀਂ ਕਰ ਸਕਦਾ, ਪਰ ਮੁਲਜ਼ਮ ਨੇ ਇੱਕ ਨਾ ਸੁਣੀ। ਪੁਲੀਸ ਨੇ ਕਿਸਾਨ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਫੋਨ ਕਰਨ ਵਾਲੇ ਦੀ ਭਾਲ ਅਤੇ ਸ਼ੱਕੀ ਦੀ ਪਛਾਣ ਦੀ ਪੁਸ਼ਟੀ ਲਈ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

