DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ

ਧਾਮੀ ਨੂੰ ਮਨਾਉਣ ਲਈ ਸਾਰੇ ਕਮੇਟੀ ਮੈਂਬਰ ਹੁਸ਼ਿਆਰਪੁਰ ਜਾਣਗੇ
  • fb
  • twitter
  • whatsapp
  • whatsapp
featured-img featured-img
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਿਲ ਮੈਂਬਰ ਅਤੇ ਅਧਿਕਾਰੀ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਅੰਮ੍ਰਿਤਸਰ/ਚੰਡੀਗੜ੍ਹ,17 ਮਾਰਚ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਤੇ ਅੰਤਰਿੰਗ ਕਮੇਟੀ ਦੇ ਸਾਰੇ ਮੈਂਬਰ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਅਪੀਲ ਕਰਨਗੇ।

ਹਰਜਿੰਦਰ ਸਿੰਘ ਧਾਮੀ

ਸ੍ਰੀ ਵਿਰਕ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬੀ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ ’ਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।

ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ ’ਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵਾਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾਂ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।

Advertisement
×