ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab News - Sri Akal Takhat: ਜਥੇਦਾਰ ਅਕਾਲ ਤਖ਼ਤ ਦੇ ਅਹੁਦੇ ਤੋਂ ਹਟਾ ਦਿੱਤੇ ਜਾਣ ਦੀ ਮੈਨੂੰ ਕੋਈ ਚਿੰਤਾ ਨਹੀਂ: ਗਿਆਨੀ ਰਘਬੀਰ ਸਿੰਘ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਨੂੰ ਭਰਤੀ ਪ੍ਰਕਿਰਿਆ ਆਪਣੇ ਤੌਰ ’ਤੇ ਸ਼ੁਰੂ ਕਰਨ ਲਈ ਕਿਹਾ; ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਮਾਮਲਾ ਵਿਚਾਰਨ ਦੀ ਗੱਲ ਆਖੀ ਟ੍ਰਿਬਿਊਨ ਨਿਊਜ਼ ਸਰਵਿਸ ਅੰਮ੍ਰਿਤਸਰ, 1 ਮਾਰਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ...
ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ। -ਫਾਈਲ ਫੋਟੋ
Advertisement

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਕਮੇਟੀ ਨੂੰ ਭਰਤੀ ਪ੍ਰਕਿਰਿਆ ਆਪਣੇ ਤੌਰ ’ਤੇ ਸ਼ੁਰੂ ਕਰਨ ਲਈ ਕਿਹਾ; ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ’ਚ ਮਾਮਲਾ ਵਿਚਾਰਨ ਦੀ ਗੱਲ ਆਖੀ

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਅੰਮ੍ਰਿਤਸਰ, 1 ਮਾਰਚ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਚੱਲ ਰਹੀ ਚਰਚਾ ਬਾਰੇ ਕਿਹਾ ਕਿ ਜੇ ਅਜਿਹਾ ਹੁੰਦਾ ਹੈ ਤਾਂ ਉਨ੍ਹਾਂ ਵੀ ਆਪਣੇ ਕੱਪੜੇ ਬੈਗ ਵਿੱਚ ਪਾ ਕੇ ਤਿਆਰ ਰੱਖੇ ਹੋਏ ਹਨ। ਇਹ ਪ੍ਰਗਟਾਵਾ ਅੱਜ ਉਨ੍ਹਾਂ ਇਥੇ ਮੀਡੀਆ ਨਾਲ ਗੈਰਰਸਮੀ ਗੱਲਬਾਤ ਦੌਰਾਨ ਕੀਤਾ ਹੈ।

ਉਨ੍ਹਾਂ ਆਪਣੇ ਇਸ ਕਥਨ ਨਾਲ ਸਪਸ਼ਟ ਕੀਤਾ ਹੈ ਕਿ ਜੇ ਉਨ੍ਹਾਂ ਨੂੰ ਇਸ ਅਹੁਦੇ ਤੋਂ ਹਟਾਇਆ ਜਾਂਦਾ ਹੈ ਤਾਂ ਉਹ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਇਸ ਅਹੁਦੇ ਦੀ ਸੇਵਾ ਨੂੰ ਜਾਰੀ ਰੱਖਣਾ ਜਾਂ ਸੇਵਾ ਛੱਡ ਦੇਣਾ ਇਹ ਦੋਵੇਂ ਹੀ ਗੁਰੂ ਦੇ ਭਾਣੇ ਮੁਤਾਬਕ ਹਨ। ਉਨ੍ਹਾਂ ਕਿਹਾ ਕਿ ਇਹ ਸੇਵਾ ਗੁਰੂ ਦੀ ਕਿਰਪਾ ਨਾਲ ਹੀ ਕੀਤੀ ਜਾ ਸਕਦੀ ਹੈ।

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਚੱਲ ਰਹੀ ਪ੍ਰਕਿਰਿਆ ਬਾਰੇ ਉਨ੍ਹਾਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਦੀ ਫ਼ਸੀਲ ਤੋਂ ਆਦੇਸ਼ ਜਾਰੀ ਕਰ ਕੇ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਵੱਲੋਂ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸ਼ੁਰੂ ਨਹੀਂ ਕੀਤੀ ਗਈ ਹੈ। ਉਨ੍ਹਾਂ ਕਮੇਟੀ ਨੂੰ ਆਖਿਆ ਕਿ ਉਹ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਮੁਤਾਬਕ ਭਰਤੀ ਪ੍ਰਕਿਰਿਆ ਸ਼ੁਰੂ ਕਰ।

ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਬਣਾਇਆਂ ਕਰੀਬ ਢਾਈ ਮਹੀਨੇ ਬੀਤ ਚੁੱਕੇ ਹਨ, ਪਰ ਇਸ ਦੀ ਕਾਰਗੁਜ਼ਾਰੀ ਢਿੱਲੀ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਨੇ ਆਪਣੀ ਰਿਪੋਰਟ ਸੌਂਪ ਦਿੱਤੀ ਹੈ ਅਤੇ ਕਿਹਾ ਕਿ ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਸਹਿਯੋਗ ਨਹੀਂ ਦੇ ਰਿਹਾ। ਉਨ੍ਹਾਂ ਸਪਸ਼ਟ ਕੀਤਾ ਕਿ ਇਸ ਕਮੇਟੀ ਨੂੰ ਆਪਣੇ ਪੱਧਰ ’ਤੇ ਭਰਤੀ ਸ਼ੁਰੂ ਕਰਨ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ:

ਗਿਆਨੀ ਰਘਬੀਰ ਸਿੰਘ ਵੱਲੋਂ ਧਾਮੀ ਨਾਲ ਮੁਲਾਕਾਤ

Punjab News ਮੈਨੂੰ ਕੱਲ੍ਹ ਹੀ ਪਤਾ ਲੱਗੈ ਕਿ ਅਕਾਲ ਤਖ਼ਤ ਦੇ ਹੁਕਮ ਚਾਰਦੀਵਾਰੀ ਤੱਕ ਸੀਮਤ: ਜਥੇਦਾਰ ਗਿਆਨੀ ਰਘਬੀਰ ਸਿੰਘ

Punjab News: ਸੱਜਣ ਕੁਮਾਰ ਵਰਗਿਆਂ ਨੂੰ ਮਿਸਾਲੀ ਸਜ਼ਾ ਮਿਲਣੀ ਜ਼ਰੂਰੀ: ਜਥੇਦਾਰ ਅਕਾਲ ਤਖ਼ਤ

ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚੋਂ ਦੋ ਮੈਂਬਰਾਂ ਵੱਲੋਂ ਅਸਤੀਫੇ ਦਿੱਤੇ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਕਮੇਟੀ ਦੇ ਕੋਆਰਡੀਨੇਟਰ ਵਜੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਆਇਆ ਹੈ ਜਦੋਂ ਕਿ ਦੂਜੇ ਮੈਂਬਰ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦਾ ਅਸਤੀਫ਼ਾ ਉਨ੍ਹਾਂ ਨੂੰ ਨਹੀਂ ਮਿਲਿਆ ਹੈ।

ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਜਲਦੀ ਹੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਕਰ ਕੇ ਵਿਚਾਰਿਆ ਜਾਵੇਗਾ। ਜੇ ਇਨ੍ਹਾਂ ਦੇ ਅਸਤੀਫੇ ਪ੍ਰਵਾਨ ਹੁੰਦੇ ਹਨ ਤਾਂ ਪੰਜ ਮੈਂਬਰਾਂ ਵਿੱਚੋਂ ਹੀ ਕੋਈ ਹੋਰ ਕੋਆਡੀਨੇਟਰ ਨਾਮਜ਼ਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਕਮੇਟੀ ਨੂੰ ਭਰਤੀ ਪ੍ਰਕਿਰਿਆ ਸ਼ੁਰੂ ਕਰਨੀ ਚਾਹੀਦੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਹੋਈ ਮੁਲਾਕਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਵਿੱਚ ਪੋਤਰਾ ਹੋਇਆ ਸੀ ਅਤੇ ਉਹ ਵਧਾਈ ਦੇਣ ਵਾਸਤੇ ਗਏ ਸਨ। ਉਨ੍ਹਾਂ ਨੇ ਧਾਮੀ ਨੂੰ ਆਖਿਆ ਹੈ ਕਿ ਅਜਿਹੇ ਗੁਰਸਿੱਖ ਦੀ ਸਿੱਖ ਪੰਥ ਨੂੰ ਵੱਡੀ ਲੋੜ ਹੈ ਅਤੇ ਉਹ ਵਾਪਸ ਪਰਤ ਕੇ ਆਪਣਾ ਕੰਮ ਕਾਜ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਗੁਰਸਿੱਖ, ਨੇਕ ਇਨਸਾਨ ਅਤੇ ਨਿਤਨੇਮੀ ਸ਼ਖਸੀਅਤ ਹਨ, ਜਿਨ੍ਹਾਂ ਦੀ ਪੰਥ ਨੂੰ ਵੱਡੀ ਲੋੜ ਹੈ।

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਚੱਲ ਰਹੀਆਂ ਚਰਚਾਵਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਹੁਣ ਸੁਤੰਤਰ ਹਨ।

ਧਾਮੀ ਦੀ ਪੰਥ ਨੂੰ ਵੱਡੀ ਲੋੜ ਹੋਣ ਦਾ ਕੀਤਾ ਦਾਅਵਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਹੋਈ ਮੁਲਾਕਾਤ ਦਾ ਜ਼ਿਕਰ ਕਰਦਿਆਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਉਹ ਉਨ੍ਹਾਂ ਦੇ ਪੋਤਰੇ ਦੇ ਜਨਮ ਦੀ ਵਧਾਈ ਦੇਣ ਲਈ ਗਏ ਸਨ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਗੁਰਸਿੱਖ, ਨੇਕ ਇਨਸਾਨ ਅਤੇ ਨਿਤਨੇਮੀ ਸ਼ਖਸੀਅਤ ਹਨ, ਜਿਨਾਂ ਦੀ ਪੰਥ ਨੂੰ ਵੱਡੀ ਲੋੜ ਹੈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਬੰਧੀ ਚੱਲ ਰਹੀ ਚਰਚਾ ਬਾਰੇ ਉਨ੍ਹਾਂ ਕਿਹਾ ਕਿ ਉਹ ਹੁਣ ਸੁਤੰਤਰ ਹਨ ਅਤੇ ਕੁਝ ਵੀ ਕਰ ਸਕਦੇ ਹਨ।

Advertisement
Show comments