ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

Punjab news ਦੋ ਧਿਰਾਂ ’ਚ ਝਗੜਾ ਸੁਲਝਾਉਣ ਗਏ ਸਬ-ਇੰਸਪੈਕਟਰ ਦੀ ਗੋਲੀ ਮਾਰ ਕੇ ਹੱਤਿਆ

ਏਐੱਸਆਈ ਗੰਭੀਰ ਜ਼ਖ਼ਮੀ, ਹੋਰਨਾਂ ਪੁਲੀਸ ਮੁਲਾਜ਼ਮਾਂ ਨੇ ਭੱਜ ਕੇ ਜਾਨ ਬਚਾਈ
Advertisement

ਜਤਿੰਦਰ ਸਿੰਘ ਬਾਵਾ

ਸ੍ਰੀ ਗੋਇੰਦਵਾਲ ਸਾਹਿਬ, 9 ਅਪਰੈਲ

Advertisement

ਥਾਣਾ ਗੋਇੰਦਵਾਲ ਸਾਹਿਬ ਅਧੀਨ ਆਉਂਦੇ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੀ ਸ਼ਿਕਾਇਤ ਦੇ ਨਿਪਟਾਰੇ ਲਈ ਗਏ ਸਬ ਇੰਸਪੈਕਟਰ ਚਰਨਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਘਟਨਾ ਦੌਰਾਨ ਏਐਸਆਈ ਜਸਬੀਰ ਸਿੰਘ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਦੋਂਕਿ ਬਾਕੀ ਪੁਲੀਸ ਮੁਲਾਜ਼ਮਾਂ ਨੇ ਭੱਜ ਕੇ ਜਾਨ ਬਚਾਈ।

ਜਾਣਕਾਰੀ ਅਨੁਸਾਰ ਪਿੰਡ ਕੋਟ ਮੁਹੰਮਦ ਖਾਂ ਵਿੱਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੂੰ ਸੁਲਝਾਉਣ ਲਈ ਕਥਿਤ ਸਿਆਸੀ ਦਬਾਅ ਦੇ ਚੱਲਦਿਆਂ ਸਬ ਇੰਸਪੈਕਟਰ ਚਰਨਜੀਤ ਸਿੰਘ ਦੋਵਾਂ ਧਿਰਾ ਨੂੰ ਸ਼ਾਂਤ ਕਰਨ ਲਈ ਗਿਆ ਸੀ। ਇਸ ਦੌਰਾਨ ਇੱਕ ਧਿਰ ਵੱਲੋਂ ਤਹਿਸ਼ ਵਿੱਚ ਆ ਕੇ ਸਬ ਇੰਸਪੈਕਟਰ ਚਰਨਜੀਤ ਸਿੰਘ ਦੇ ਗੋਲੀ ਮਾਰ ਦਿੱਤੀ ਗਈ ਜਿਸ ਦੌਰਾਨ ਏਐਸਆਈ ਜਸਬੀਰ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਬਾਕੀ ਪੁਲੀਸ ਪਾਰਟੀ ਨੇ ਭੱਜ ਕੇ ਜਾਨ ਬਚਾਈ ਹੈ। ਇਸ ਸਬੰਧੀ ਦੇਰ ਰਾਤ ਕਿਸੇ ਵੀ ਜ਼ਿੰਮੇਵਾਰ ਪੁਲੀਸ ਅਧਿਕਾਰੀ ਨੇ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ। ਐੱਸਪੀ(ਡੀ) ਅਜੈਰਾਜ ਸਿੰਘ ਨੇ ਇਸ ਗੰਭੀਰ ਮੁੱਦੇ ’ਤੇ ਗੱਲਬਾਤ ਕਰਨ ਤੋਂ ਨਾਂਹ ਕਰਦਿਆਂ ਡੀਐੱਸਪੀ ਅਤੁਲ ਸੋਨੀ ਨਾਲ ਗੱਲ ਕਰਨ ਲਈ ਕਿਹਾ ਹੈ।

Advertisement
Tags :
Police sub-inspector shot dead
Show comments