DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ‘ਹਮਾਰੇ ਰਾਮ’ ਨਾਟਕ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘Hmare Ram’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ

  • fb
  • twitter
  • whatsapp
  • whatsapp
featured-img featured-img
‘ਹਮਾਰੇ ਰਾਮ’ ਨਾਟਕ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ। ਫੋਟੋ ਲਾਂਬਾ
Advertisement
ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਅੱਜ ਸ਼ਾਮ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਹੈ।  ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ।

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਹ ਹਮੇਸ਼ਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ।

Advertisement

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਨਾਟਕ ਦੇ ਸ਼ੋਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ।
ਇਸ ਮੌਕੇ ਦੀਪਕ ਬਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ, ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਦੋ ਸ਼ੋਅ ਪੇਸ਼ ਕੀਤੇ ਜਾਣਗੇ ਅਤੇ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।
Advertisement
Advertisement
×