DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਨਸ਼ਾ ਤਸਕਰੀ ਮਾਮਲਿਆਂ ਵਿੱਚ 13 ਕਿੱਲੋ ਹੈਰੋਇਨ ਸਮੇਤ ਤਿੰਨ ਕਾਬੂ 

Punjab News: ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ...

  • fb
  • twitter
  • whatsapp
  • whatsapp
Advertisement

Punjab News: ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕਰਕੇ ਤਿੰਨ ਵਿਅਕਤੀਆਂ ਨੂੰ 13 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ । ਇਹ ਜਾਣਕਾਰੀ ਅੱਜ ਇੱਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਕਾਸ਼ਦੀਪ ਸਿੰਘ ਵਾਸੀ ਖੇਮਕਰਨ (ਤਰਨ ਤਾਰਨ), ਜੋ ਮੌਜੂਦਾ ਸਮੇਂ  ਅੰਮ੍ਰਿਤਸਰ ਦੇ ਪਿੰਡ ਖੇਰਾਬਾਦ ਵਿਖੇ ਰਹਿ ਰਿਹਾ ਸੀ; ਮੰਗਲ ਸਿੰਘ ਅਤੇ ਬਲਜੀਤ ਸਿੰਘ, ਦੋਵੇਂ ਵਾਸੀ ਪਿੰਡ ਭੋਡੀਵਾਲਾ, ਮੋਗਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਮੁਲਜ਼ਮਾਂ ਵੱਲੋਂ ਨਸ਼ਾ ਤਸਕਰੀ ਲਈ ਵਰਤੀ ਜਾ ਰਹੀ ਕਾਰ ਵੀ ਜ਼ਬਤ ਕਰ ਲਈ ਹੈ।

Advertisement

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਹਾਸਲ ਕਰਕੇ ਇਨ੍ਹਾਂ ਨੂੰ ਅੱਗੇ ਪੰਜਾਬ ਭਰ ਵਿੱਚ ਵੱਖ-ਵੱਖ ਪਾਰਟੀਆਂ ਨੂੰ ਸਪਲਾਈ ਕਰਦੇ ਸਨ।

Advertisement

ਪਹਿਲੇ ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੂੰ ਪੁਖਤਾ ਸੂਚਨਾ ਮਿਲੀ ਸੀ ਕਿ ਸ਼ੱਕੀ ਅਕਾਸ਼ਦੀਪ ਕੋਲ ਹੈਰੋਇਨ ਦੀ ਵੱਡੀ ਖੇਪ ਪਹੁੰਚੀ ਹੈ। ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਨੇ ਅਕਾਸ਼ਦੀਪ ਸਿੰਘ ਦੇ ਖੇਰਾਬਾਦ ਸਥਿਤ ਘਰ ਵਿਖੇ ਛਾਪਾ ਮਾਰਿਆ ਅਤੇ ਉਸ ਕੋਲੋਂ 8 ਕਿੱਲੋ ਹੈਰੋਇਨ ਬਰਾਮਦ ਕੀਤੀ।

ਉਨ੍ਹਾਂ ਦੱਸਿਆ ਕਿ ਪੁਖਤਾ ਜਾਣਕਾਰੀ ਦੇ ਆਧਾਰ ਤੇ ਇੱਕ ਹੋਰ ਕਾਰਵਾਈ ਵਿੱਚ ਦੋ ਨਸ਼ਾ ਤਸਕਰ ਨੂੰ ਕਾਬੂ ਕੀਤਾ। ਉਹ ਉਸ ਵੇਲੇ ਆਪਣੀ ਕਾਰ ਵਿੱਚ ਨਸ਼ੇ ਦੀ ਖੇਪ ਸਪਲਾਈ ਕਰਨ ਜਾ ਰਹੇ ਸਨ ਤਾ ਸੀਆਈ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ-ਝਬਾਲ ਜੀ.ਟੀ. ਰੋਡ 'ਤੇ ਨਾਕਾਬੰਦੀ ਕਰਕੇ ਕਾਰ ਨੂੰ ਰੋਕ ਲਿਆ, ਜਿਸ ਵਿੱਚ ਮੰਗਲ ਸਿੰਘ ਅਤੇ ਬਲਜੀਤ ਸਿੰਘ ਸਵਾਰ ਸਨ। ਵਾਹਨ ਦੀ ਤਲਾਸ਼ੀ ਦੌਰਾਨ ਕਾਰ ਵਿੱਚੋਂ 5 ਕਿੱਲੋ ਹੈਰੋਇਨ ਬਰਾਮਦ ਹੋਈ।

ਡੀਜੀਪੀ ਨੇ ਕਿਹਾ ਕਿ ਦੋਵਾਂ ਮਾਮਲਿਆਂ ਵਿੱਚ ਹੋਰ ਮੁਲਜ਼ਮਾਂ ਦੀ ਪਛਾਣ ਅਤੇ ਪੂਰੀ ਸਪਲਾਈ ਚੇਨ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਵਿੱਚ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਦੋ ਵੱਖ-ਵੱਖ ਕੇਸ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ  ਦਰਜ ਕੀਤੇ ਗਏ ਹਨ।

Advertisement
×