DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਸਰਹੱਦ ਪਾਰੋਂ ਤਸਕਰੀ ਮਾਮਲੇ ’ਚ ਦੋ ਮੁਲਜ਼ਮ 15 ਪਿਸਤੌਲਾਂ ਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

Punjab News: ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਗੌਰਵ ਯਾਦਵ...

  • fb
  • twitter
  • whatsapp
  • whatsapp
Advertisement

Punjab News: ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਦੋ ਵਿਅਕਤੀਆਂ ਨੂੰ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਦੀਪਕ ਸਿੰਘ, ਵਾਸੀ ਰੋੜਾਂਵਾਲਾ ਖੁਰਦ ਅਤੇ ਸ਼ੁਭਪ੍ਰੀਤ ਸਿੰਘ ਉਰਫ਼ ਸ਼ੁਭ, ਵਾਸੀ ਵੇਰਕਾ-ਮਜੀਠਾ ਬਾਈਪਾਸ, ਅੰਮ੍ਰਿਤਸਰ ਵਜੋਂ ਹੋਈ ਹੈ।

Advertisement

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਕਥਿਤ ਤੌਰ 'ਤੇ ਵਿਦੇਸ਼ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ ਸਨ ਅਤੇ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ਅਨੁਸਾਰ ਨਾਜਾਇਜ਼ ਹਥਿਆਰਾਂ ਅਤੇ ਨਸ਼ਿਆਂ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰ ਰਹੇ ਸਨ। ਇਸ ਮਾਮਲੇ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਅਤੇ ਨਾਜਾਇਜ਼ ਹਥਿਆਰਾਂ ਤੇ ਨਸ਼ਾ ਤਸਕਰੀ ਦੇ ਵਿਆਪਕ ਨੈੱਟਵਰਕ ਦੇ ਖ਼ਾਤਮੇ ਲਈ ਅਗਲੇਰੀ ਜਾਂਚ ਜਾਰੀ ਹੈ।

Advertisement

ਆਈਜੀ ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਘਰਿੰਡਾ ਦੀਆਂ ਟੀਮਾਂ ਨੂੰ ਠੋਸ ਸੂਚਨਾ ਮਿਲੀ ਸੀ ਕਿ ਦੋ ਸ਼ੱਕੀ ਵਿਅਕਤੀ, ਜੋ ਨਾਜਾਇਜ਼ ਪਿਸਤੌਲਾਂ ਅਤੇ ਹੈਰੋਇਨ ਦੀ ਤਸਕਰੀ ਕਰਦੇ ਹਨ, ਅਟਾਰੀ ਖੇਤਰ ਵਿੱਚ ਘੁੰਮ ਰਹੇ ਹਨ। ਇਸ ਸੂਚਨਾ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲੀਸ ਪਾਰਟੀ ਨੇ ਅਟਾਰੀ-ਝਬਾਲ ਰੋਡ 'ਤੇ ਸਥਿਤ ਧੁੱਸੀ ਬੰਨ੍ਹ ਟੀ-ਪੁਆਇੰਟ 'ਤੇ ਨਾਕਾ ਲਗਾਇਆ ਅਤੇ ਸਕੂਟਰ 'ਤੇ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਰੋਕਿਆ। ਉਨਾ ਨੇ ਦੱਸਿਆ ਕਿ ਸ਼ੁਭਪ੍ਰੀਤ ਸਿੰਘ ਅਤੇ ਪਿੱਛੇ ਬੈਠੇ ਦੀਪਕ ਸਿੰਘ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਕੋਲੋਂ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਦੀ ਖੇਪ ਬਰਾਮਦ ਹੋਈ।

ਐੱਸਐੱਸਪੀ  ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਦੇ ਆਧਾਰ 'ਤੇ ਇਸ ਮਾਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਉਨ੍ਹਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਜਾਰੀ ਹੈ।

ਇਸ ਸਬੰਧੀ ਥਾਣਾ ਘਰਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ 21, 25 ਤੇ 29 ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਕੇਸ ਦਰਜ ਕੀਤਾ ਗਿਆ ਹੈ।

Advertisement
×