DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab News: ਅੰਮ੍ਰਿਤਸਰ ਵਿੱਚ ਕੰਧਾਂ ’ਤੇ ਭੜਕਾਊ ਨਾਅਰੇ ਲਿਖਣ ਦੇ ਦੋਸ਼ ਹੇਠ ਦੋ ਗ੍ਰਿਫ਼ਤਾਰ

ਇੱਥੋਂ ਦੇ ਰੇਲਵੇ ਸਟੇਸ਼ਨ, ਹਾਲ ਗੇਟ ਅਤੇ ਭੰਡਾਰੀ ਪੁਲ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲਣ ਤੋਂ ਕੁਝ ਘੰਟਿਆਂ ਬਾਅਦ, ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ
Advertisement

ਇੱਥੋਂ ਦੇ ਰੇਲਵੇ ਸਟੇਸ਼ਨ, ਹਾਲ ਗੇਟ ਅਤੇ ਭੰਡਾਰੀ ਪੁਲ ਦੀਆਂ ਕੰਧਾਂ 'ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਮਿਲਣ ਤੋਂ ਕੁਝ ਘੰਟਿਆਂ ਬਾਅਦ, ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇਸ ਸਬੰਧ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ (26), ਜੋ ਕਿ ਆਟੋ-ਰਿਕਸ਼ਾ ਡਰਾਈਵਰ ਹੈ, ਅਤੇ ਅਰਸ਼ਦੀਪ ਸਿੰਘ (23), ਜੋ ਕਿ ਮਜ਼ਦੂਰ ਹੈ, ਵਜੋਂ ਹੋਈ ਹੈ। ਇਹ ਦੋਵੇਂ ਅੰਮ੍ਰਿਤਸਰ ਦੇ ਵਾਰੀਅਮ ਸਿੰਘ ਕਾਲੋਨੀ ਇਲਾਕੇ ਦੇ ਰਹਿਣ ਵਾਲੇ ਹਨ।

Advertisement

ਇਨ੍ਹਾਂ ਨਾਅਰਿਆਂ ਵਿੱਚ “Welcome Ambassador GOR — But Punjab is not India”, “Trump - America — Khalistan Zindabad” ਅਤੇ “Punjab Hul Khalistan” ਸ਼ਾਮਲ ਸਨ।

Advertisement

ਅਮਰੀਕੀ ਰਾਜਦੂਤ ਸਰਜੀਓ ਗੋਰ ਨੇ ਸੋਮਵਾਰ ਨੂੰ ਅੰਮ੍ਰਿਤਸਰ ਆਉਣਾ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਹੈ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਪੁਲੀਸ ਨੂੰ ਸ਼ਨਿੱਚਰਵਾਰ ਤੜਕੇ ਕੰਧਾਂ 'ਤੇ ਕੁਝ ਲਿਖੇ ਹੋਣ ਬਾਰੇ ਸੂਚਨਾ ਮਿਲੀ। ਇਨ੍ਹਾਂ ਨਾਅਰਿਆਂ ਨੂੰ ਤੁਰੰਤ ਕਾਲੇ ਰੰਗ ਨਾਲ ਢੱਕ ਦਿੱਤਾ ਗਿਆ।

ਇਸ ਤੋਂ ਬਾਅਦ ਪੁਲੀਸ ਨੂੰ ਪਤਾ ਲੱਗਾ ਕਿ ਅਮਰੀਕਾ ਸਥਿਤ ਖਾਲਿਸਤਾਨ ਪੱਖੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀ ਇਨ੍ਹਾਂ ਨਾਅਰਿਆਂ ਦਾ ਹਵਾਲਾ ਦਿੰਦੇ ਹੋਏ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕੀਤੀ ਹੈ। ਪੁਲੀਸ ਨੇ ਕਿਹਾ ਕਿ ਵੀਡੀਓ ਦੀ ਸਮੱਗਰੀ ਅਤੇ ਇਸ ਘਟਨਾ ਨਾਲ ਇਸ ਦੇ ਸੰਭਾਵੀ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਪੁਲੀਸ ਟੀਮਾਂ ਨੇ ਜਾਂਚ ਸ਼ੁਰੂ ਕੀਤੀ ਅਤੇ ਨਾਅਰੇ ਲਿਖਣ ਵਿੱਚ ਸ਼ਾਮਲ ਵਿਅਕਤੀਆਂ ਦੀ ਪਛਾਣ ਕਰਨ ਲਈ ਤਕਨੀਕੀ ਇਨਪੁਟਸ ਦੀ ਵਰਤੋਂ ਕੀਤੀ। ਡਿਪਟੀ ਕਮਿਸ਼ਨਰ ਆਫ਼ ਪੁਲੀਸ ਜਸਕਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਦੋਵਾਂ ਸ਼ੱਕੀਆਂ ਨੂੰ ਕੁਝ ਘੰਟਿਆਂ ਦੇ ਅੰਦਰ ਹੀ ਗ੍ਰਿਫ਼ਤਾਰ ਕਰ ਲਿਆ ਗਿਆ।

ਪੁਲੀਸ ਨੇ ਅੱਗੇ ਦਾਅਵਾ ਕੀਤਾ ਕਿ ਮੁੱਢਲੀ ਜਾਂਚ ਤੋਂ ਸੰਕੇਤ ਮਿਲਿਆ ਹੈ ਕਿ ਅਰਸ਼ਦੀਪ ਸਿੰਘ ਕਿਸੇ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸੀ। ਕਥਿਤ ਸੰਪਰਕ ਦੀ ਪ੍ਰਕਿਰਤੀ, ਇਸ ਦੇ ਉਦੇਸ਼ ਅਤੇ ਕੰਧਾਂ 'ਤੇ ਲਿਖਣ ਨਾਲ ਇਸਦੇ ਸੰਭਾਵੀ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕੱਲ੍ਹ ਏ-ਡਿਵੀਜ਼ਨ ਪੁਲਿਸ ਸਟੇਸ਼ਨ ਵਿਖੇ ਬੀ.ਐਨ.ਐਸ. ਦੀਆਂ ਧਾਰਾਵਾਂ 196(1), 197(2) ਅਤੇ 61(2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਘਟਨਾਵਾਂ ਦੇ ਪੂਰੇ ਕ੍ਰਮ, ਕੰਧਾਂ 'ਤੇ ਨਾਅਰੇ ਲਿਖਣ ਪਿੱਛੇ ਮਕਸਦ ਅਤੇ ਹੋਰ ਵਿਅਕਤੀਆਂ ਦੀ ਸੰਭਾਵੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Advertisement
×