DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਅੰਮ੍ਰਿਤਸਰ ਵਿੱਚ 64 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਪੰਜਾਬ ਪੁਲੀਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿੱਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ...

  • fb
  • twitter
  • whatsapp
  • whatsapp
featured-img featured-img
Photo DGP/X
Advertisement

ਪੰਜਾਬ ਪੁਲੀਸ ਨੇ ਅੰਮ੍ਰਿਤਸਰ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 64.62 ਕਿੱਲੋ ਹੈਰੋਇਨ ਬਰਾਮਦ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਾ-ਵਿਰੋਧੀ ਮੁਹਿੰਮ ਨੂੰ 64.62 ਕਿੱਲੋ ਹੈਰੋਇਨ ਦੀ ਬਰਾਮਦਗੀ ਦੇ ਨਾਲ ਵੱਡੀ ਸਫਲਤਾ ਮਿਲੀ ਹੈ। ਪੰਜਾਬ ਪੁਲੀਸ ਦੀ ਕਾਊਂਟਰ-ਇੰਟੈਲੀਜੈਂਸ ਸ਼ਾਖਾ ਅਤੇ ਅੰਮ੍ਰਿਤਸਰ ਵਿੱਚ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (SSOC) ਆਪਣੀ ਕਾਰਵਾਈ ਦੌਰਾਨ ਇਹ ਸਫ਼ਲਤਾ ਹਾਸਲ ਕੀਤੀ ਹੈ।

Advertisement

ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਉਰਫ਼ ਗੁੱਜਰ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ, ਦੋਵੇਂ ਅੰਮ੍ਰਿਤਸਰ ਦੇ ਨਿਵਾਸੀ ਹਨ। ਯਾਦਵ ਨੇ ਕਿਹਾ ਕਿ ਮੁਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਮੁਲਜ਼ਮਾਂ ਦੇ ਸਬੰਧ ਪੁਰਤਗਾਲ ਵਿੱਚ ਸਥਿਤ ਉਨ੍ਹਾਂ ਦੇ ਆਕਾਵਾਂ ਅਤੇ ਪਾਕਿਸਤਾਨ ਵਿੱਚ ਰਹਿਣ ਵਾਲੇ ਤਸਕਰਾਂ ਨਾਲ ਹਨ।

Advertisement

ਅੰਮ੍ਰਿਤਸਰ ਵਿੱਚ ਦੇ ਸਟੇਟ ਅਪਰੇਸ਼ਨ ਸੈੱਲ ਵਿੱਚ ਐੱਫ ਆਈ ਆਰ ਦਰਜ ਕੀਤੀ ਗਈ ਹੈ ਅਤੇ ਜਾਂਚ ਜਾਰੀ ਹੈ।

Advertisement
×