DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: 7 ਕਿਲੋ ਹੈਰੋਇਨ ਸਮੇਤ ਦੋ ਕਾਬੂ

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ  ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ...

  • fb
  • twitter
  • whatsapp
  • whatsapp
Advertisement

ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ  ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਇੰਦਰਜੀਤ ਸਿੰਘ ਵਾਸੀ ਕਲਸੀਆਂ ਖੁਰਦ, ਤਰਨਤਾਰਨ ਅਤੇ ਰਵਿੰਦਰ ਸ਼ਰਮਾ ਵਾਸੀ ਗੁਰਬਖਸ਼ ਨਗਰ, ਨਵਾਂ ਕੋਟ, ਅੰਮ੍ਰਿਤਸਰ ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ ਪੁਲੀਸ ਨੇ ਉਨ੍ਹਾਂ ਦੀ ਕਾਰ ਅਤੇ ਇੱਕ ਮੋਟਰਸਾਈਕਲ, ਜਿਸ ਦੀ ਵਰਤੋਂ ਖੇਪਾਂ ਦੀ ਡਿਲਵਰੀ ਲਈ ਕੀਤੀ ਜਾਂਦੀ ਸੀ, ਨੂੰ ਵੀ ਜ਼ਬਤ ਕੀਤਾ ਹੈ।

Advertisement

ਡੀਜੀਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਹੈਰੋਇਨ ਦੀ ਖੇਪ ਦੀ ਢੋਆ-ਢੁਆਈ ਵਿੱਚ ਸਰਗਰਮੀ ਨਾਲ ਸ਼ਾਮਲ ਸਨ ਅਤੇ ਨੈੱਟਵਰਕ ਦਾ ਹਿੱਸਾ ਹਨ।

Advertisement

ਇਸ ਅਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀ ਟੀਮ ਨੂੰ ਖਾਸ ਸੂਚਨਾ ਮਿਲੀ ਸੀ ਕਿ ਸ਼ੱਕੀ ਇੰਦਰਜੀਤ ਸਿੰਘ ਅਤੇ ਰਵਿੰਦਰ ਸ਼ਰਮਾ ਹੈਰੋਇਨ ਦੀ ਇੱਕ ਵੱਡੀ ਖੇਪ ਦੀ ਡਿਲਿਵਰੀ ਦੇ ਸਬੰਧ ਵਿੱਚ ਅੰਮ੍ਰਿਤਸਰ ਤੋਂ ਝਬਾਲ ਰੋਡ, ਅੱਡਾ ਬੋਹੜੂ ਦੇ ਨਜਦੀਕ ਸਥਿਤ ਖੇਤਰ ਵਿੱਚ ਦਰਿਆ ਦੇ ਨਾਲ ਲੱਗਦੇ ਰਸਤੇ 'ਤੇ ਆ ਰਹੇ ਹਨ। ਜਿਸ ’ਤੇ ਤਰੁੰਤ ਕਾਰਵਾਈ ਕਰਦਿਆਂ ਪੁਲੀਸ ਟੀਮਾਂ ਨੇ ਇਸ ਖੇਤਰ ਦੇ ਆਲੇ-ਦੁਆਲੇ ਨਾਕੇ ਲਗਾਏ ਅਤੇ ਦੋਵਾਂ ਸ਼ੱਕੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ, ਇੰਦਰਜੀਤ ਸਿੰਘ ਦੀ ਕਾਰ ਦੀ ਡਰਾਈਵਰ ਸੀਟ ਦੇ ਹੇਠਾਂ ਤੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਅਤੇ ਰਵਿੰਦਰ ਸ਼ਰਮਾ ਕੋਲੋਂ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ।

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐੱਨ ਡੀ ਪੀ ਐੱਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ।

Advertisement
×