DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab news ਢਿੱਲਵਾਂ ਨੇੜੇ ਪੁਲੀਸ ਮੁਕਾਬਲੇ ’ਚ ਦੋ ਲੁਟੇਰੇ ਜ਼ਖ਼ਮੀ

ਦੋ ਪਿਸਤੌਲ, ਤਿੰਨ ਜ਼ਿੰਦਾ ਰੌਂਦ ਤੇ ਇੱਕ ਮੋਟਰਸਾਈਕਲ ਬਰਾਮਦ
  • fb
  • twitter
  • whatsapp
  • whatsapp
featured-img featured-img
ਮੁਕਾਬਲੇ ਵਾਲੀ ਥਾਂ ਦਾ ਮੁਆਇਨਾ ਕਰਦੇ ਪੁਲੀਸ ਅਧਿਕਾਰੀ।
Advertisement
ਜਸਬੀਰ ਸਿੰਘ ਚਾਨਾਕਪੂਰਥਲਾ, 27 ਮਈ

Punjab news ਢਿੱਲਵਾਂ ਨੇੜੇ ਅੱਜ ਸਵੇਰੇ ਲੁਟੇਰਿਆਂ ਤੇ ਪੁਲੀਸ ਵਿਚਾਲੇ ਹੋਈ ਫ਼ਾਇਰਿੰਗ ਦੌਰਾਨ ਦੋ ਲੁਟੇਰੇ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਲੁਟੇਰਿਆਂ ਦੀ ਸ਼ਨਾਖਤ ਲਾਭ ਸਿੰਘ ਤੇ ਜੋਗਾ ਸਿੰਘ ਵਾਸੀ ਲਾਟੀਆਵਾਲ ਸ਼ਾਹਕੋਟ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਦੋ ਪਿਸਤੌਲ, ਤਿੰਨ ਜ਼ਿੰਦਾ ਰੌਂਦ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।

Advertisement

ਲੁਟੇਰਿਆਂ ਕੋਲੋਂ ਬਰਾਮਦ ਪਿਸਤੌਲ ਤੇ ਕਾਰਤੂਸ

ਐੱਸਐੱਸਪੀ ਤੂਰਾ ਨੇ ਕਿਹਾ ਕਿ ਪੁਲੀਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਉਕਤ ਲੁਟੇਰੇ ਲੁੱਟ ਖੋਹ ਦੀ ਇਕ ਘਟਨਾ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ ਜਿਸ ’ਤੇ ਸੀਆਈਏ ਸਟਾਫ਼ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਅੱਜ ਤੜਕੇ ਮੋਟਰਸਾਈਕਲ ਸਵਾਰ ਇਨ੍ਹਾਂ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲੀਸ ’ਤੇ ਫ਼ਾਇਰਿੰਗ ਕਰ ਦਿੱਤੀ। ਪੁਲੀਸ ਵਲੋਂ ਕੀਤੀ ਜਵਾਬੀ ਫ਼ਾਇਰਿੰਗ ’ਚ ਇਹ ਦੋਵੇਂ ਵਿਅਕਤੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੱਤੂਢੀਂਗਾ, ਤਲਵੰਡੀ ਚੌਧਰੀਆਂ ਤੇ ਕਪੂਰਥਲਾ ਇਲਾਕੇ ’ਚ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਪੁਲੀਸ ਵਲੋਂ ਇਲਾਜ ਉਪਰੰਤ ਇਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ।

Advertisement
×