Punjab news ਢਿੱਲਵਾਂ ਨੇੜੇ ਪੁਲੀਸ ਮੁਕਾਬਲੇ ’ਚ ਦੋ ਲੁਟੇਰੇ ਜ਼ਖ਼ਮੀ
Punjab news ਢਿੱਲਵਾਂ ਨੇੜੇ ਅੱਜ ਸਵੇਰੇ ਲੁਟੇਰਿਆਂ ਤੇ ਪੁਲੀਸ ਵਿਚਾਲੇ ਹੋਈ ਫ਼ਾਇਰਿੰਗ ਦੌਰਾਨ ਦੋ ਲੁਟੇਰੇ ਗੰਭੀਰ ਜ਼ਖ਼ਮੀ ਹੋ ਗਏ ਹਨ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਲੁਟੇਰਿਆਂ ਦੀ ਸ਼ਨਾਖਤ ਲਾਭ ਸਿੰਘ ਤੇ ਜੋਗਾ ਸਿੰਘ ਵਾਸੀ ਲਾਟੀਆਵਾਲ ਸ਼ਾਹਕੋਟ ਵਜੋਂ ਹੋਈ ਹੈ। ਇਨ੍ਹਾਂ ਕੋਲੋਂ ਦੋ ਪਿਸਤੌਲ, ਤਿੰਨ ਜ਼ਿੰਦਾ ਰੌਂਦ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ।
ਐੱਸਐੱਸਪੀ ਤੂਰਾ ਨੇ ਕਿਹਾ ਕਿ ਪੁਲੀਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਉਕਤ ਲੁਟੇਰੇ ਲੁੱਟ ਖੋਹ ਦੀ ਇਕ ਘਟਨਾ ਨੂੰ ਅੰਜਾਮ ਦੇਣ ਲਈ ਘੁੰਮ ਰਹੇ ਹਨ ਜਿਸ ’ਤੇ ਸੀਆਈਏ ਸਟਾਫ਼ ਦੀਆਂ ਟੀਮਾਂ ਗਠਿਤ ਕੀਤੀਆਂ ਗਈਆਂ ਸਨ। ਅੱਜ ਤੜਕੇ ਮੋਟਰਸਾਈਕਲ ਸਵਾਰ ਇਨ੍ਹਾਂ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲੀਸ ’ਤੇ ਫ਼ਾਇਰਿੰਗ ਕਰ ਦਿੱਤੀ। ਪੁਲੀਸ ਵਲੋਂ ਕੀਤੀ ਜਵਾਬੀ ਫ਼ਾਇਰਿੰਗ ’ਚ ਇਹ ਦੋਵੇਂ ਵਿਅਕਤੀ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਫੱਤੂਢੀਂਗਾ, ਤਲਵੰਡੀ ਚੌਧਰੀਆਂ ਤੇ ਕਪੂਰਥਲਾ ਇਲਾਕੇ ’ਚ ਲੁੱਟ ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਪੁਲੀਸ ਵਲੋਂ ਇਲਾਜ ਉਪਰੰਤ ਇਨ੍ਹਾਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁੱਛਗਿੱਛ ਕੀਤੀ ਜਾਵੇਗੀ।