DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab News: ਅੰਮ੍ਰਿਤਸਰ ਪੁਲੀਸ ਵੱਲੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਸਮੇਤ 2 ਗ੍ਰਿਫ਼ਤਾਰ

ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ। ਜਿਸ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨਾ ਕੋਲੋ  2.225 ਕਿਲੋਗ੍ਰਾਮ ਹੈਰੋਇਨ, 6 ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ...

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement
ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਮਾਡਿਊਲ ਦਾ ਪਰਦਾਫਾਸ਼ ਕੀਤਾ। ਜਿਸ ਤਹਿਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨਾ ਕੋਲੋ  2.225 ਕਿਲੋਗ੍ਰਾਮ ਹੈਰੋਇਨ, 6 ਆਧੁਨਿਕ ਪਿਸਤੌਲ ਅਤੇ 12 ਜ਼ਿੰਦਾ ਕਾਰਤੂਸ ਬਰਾਮਦ ਕੀਤੇ।
ਇਸ ਦਾ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਕਥਿਤ ਤੌਰ 'ਤੇ ਪੰਜਾਬ ਵਿੱਚ ਅਪਰਾਧਿਕ ਤੱਤਾਂ ਨੂੰ ਅੱਗੇ ਸਪਲਾਈ ਲਈ ਹੈਰੋਇਨ ਦੀ ਖੇਪ ਪ੍ਰਾਪਤ ਕਰ ਰਹੇ ਸਨ। ਪੁਲੀਸ ਥਾਣਾ ਛੇਹਰਟਾ ਅਤੇ ਪੁਲੀਸ ਛਾਉਣੀ ਅੰਮ੍ਰਿਤਸਰ ਵਿਖੇ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ।  ਨੈੱਟਵਰਕ ਨਾਲ ਜੁੜੇ ਹੋਰ ਮੈਂਬਰਾਂ ਦੀ ਪਛਾਣ ਕਰਨ ਲਈ ਹੋਰ ਜਾਂਚ ਜਾਰੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨਸ਼ਿਆਂ, ਗੈਰ-ਕਾਨੂੰਨੀ ਹਥਿਆਰਾਂ ਅਤੇ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਪ੍ਰਤੀ ਦ੍ਰਿੜਤਾ ਨਾਲ ਵਚਨਬੱਧ ਹੈ।

Advertisement
Advertisement
×