DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Bikram Majithia ਵਿਰੁੱਧ ਪੰਜਾਬ ਪੁਲੀਸ ਨੇ ਲੁੱਕਆਊਟ ਸਰਕੂਲਰ ਕੀਤਾ ਜਾਰੀ 

ਪੁਲੀਸ ਅਧਿਕਾਰੀਆਂ ਨੇ ਸਾਧੀ ਚੁੱਪੀ ; AAP ਨੇ ਐਕਸ ਉੱਤੇ ਕੀਤੀ ਪੁਸ਼ਟੀ

  • fb
  • twitter
  • whatsapp
  • whatsapp
featured-img featured-img
Bikram Majithia ਦੀ ਫਾਈਲ ਫੋਟੋ
Advertisement

ਮਜੀਠਾ ਪੁਲੀਸ ਸਟੇਸ਼ਨ 'ਤੇ ਹੋਏ ਕਥਿਤ ਹਮਲੇ ਦੇ ਸਬੰਧ ਵਿੱਚ ਪੰਜਾਬ ਪੁਲੀਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਲੁੱਕਆਊਟ ਸਰਕੂਲਰ (LOC) ਜਾਰੀ ਕੀਤਾ ਹੈ। ਹਾਲਾਂਕਿ ਪੁਲੀਸ ਅਧਿਕਾਰੀਆਂ ਨੇ ਇਸ ਘਟਨਾਕ੍ਰਮ 'ਤੇ ਚੁੱਪੀ ਸਾਧੀ ਹੋਈ ਹੈ, ਜਦੋਂ ਕਿ ਆਮ ਆਦਮੀ ਪਾਰਟੀ (ਆਪ) ਦੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ 'ਐਕਸ' (X) 'ਤੇ ਇਸ ਸਬੰਧੀ ਪੁਸ਼ਟੀ ਕੀਤੀ ਗਈ ਹੈ।

ਬਿਕਰਮ ਮਜੀਠੀਆ ਦੇ ਘਰ ਕੀਤੀ ਗਈ ਛਾਪੇਮਾਰੀ

Advertisement

ਇਸ ਤੋਂ ਪਹਿਲਾਂ ਅੱਜ ਦਿਨ ਵੇਲੇ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਮਜੀਠਾ ਪੁਲੀਸ ਥਾਣੇ ’ਤੇ ਹੋਏ ਕਥਿਤ ਹਮਲੇ, ਭੰਨਤੋੜ ਅਤੇ ਪੁਲੀਸ ਹਿਰਾਸਤ ਵਿੱਚੋਂ ਇੱਕ ਨਜ਼ਰਬੰਦ ਵਿਅਕਤੀ ਨੂੰ ਜ਼ਬਰਦਸਤੀ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ। ਐਸ ਪੀ ਆਦਿਤਿਆ ਵਾਰੀਅਰ ਦੀ ਅਗਵਾਈ ਹੇਠ ਪੁਲੀਸ ਦੀ ਇੱਕ ਟੀਮ ਨੇ ਇੱਥੋਂ ਦੇ ਗ੍ਰੀਨ ਐਵੇਨਿਊ ਇਲਾਕੇ ਵਿੱਚ ਸਥਿਤ ਬਿਕਰਮ ਸਿੰਘ ਮਜੀਠੀਆ ਦੇ ਘਰ ਛਾਪਾ ਮਾਰਿਆ। ਹਾਲਾਂਕਿ, ਛਾਪੇਮਾਰੀ ਦੌਰਾਨ ਬਿਕਰਮ ਸਿੰਘ ਮਜੀਠੀਆ ਆਪਣੇ ਘਰ ਮੌਜੂਦ ਨਹੀਂ ਸਨ। ਪੁਲੀਸ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹੋਰ ਕਈ ਥਾਵਾਂ ’ਤੇ ਵੀ ਛਾਪੇ ਮਾਰੇ ਜਾ ਰਹੇ ਹਨ।

Advertisement

ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਵੱਲੋਂ ਜੋਬਨਪ੍ਰੀਤ ਨਾਂਅ ਦੇ ਵਿਅਕਤੀ ਨੂੰ ਮਜੀਠਾ ਪੁਲੀਸ ਸਟੇਸ਼ਨ ਵਿੱਚ ਦਰਜ ਐਫ ਆਈ ਆਰ ਨੰਬਰ 90 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਐਤਵਾਰ ਸਵੇਰੇ ਲਗਪਗ 11:30 ਵਜੇ ਬਿਕਰਮ ਸਿੰਘ ਮਜੀਠੀਆ ਸਮੇਤ ਇੱਕ ਜਥੇਬੰਦੀ (ਕਿਰਤੀ ਕਿਸਾਨ ਯੂਨੀਅਨ) ਦੇ ਲੋਕ ਪੁਲੀਸ ਸਟੇਸ਼ਨ ਦੇ ਬਾਹਰ ਇਕੱਠੇ ਹੋਏ। ਕਾਨੂੰਨ ਦੀ ਪੂਰੀ ਤਰ੍ਹਾਂ ਅਣਦੇਖੀ ਕਰਦੇ ਹੋਏ, ਇਹ ਭੀੜ ਪੁਲੀਸ ਸਟੇਸ਼ਨ ਦੇ ਅੰਦਰ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਈ ਅਤੇ ਥਾਣੇ ਦੀ ਤਲਾਸ਼ੀ ਲੈਣ ਲੱਗੀ। ਉਹ ਉਸ ਕਮਰੇ ਵਿੱਚ ਪਹੁੰਚ ਗਏ ਜਿੱਥੇ ਜੋਬਨਪ੍ਰੀਤ ਤੋਂ ਪੁੱਛਗਿੱਛ ਕੀਤੀ ਜਾ ਰਹੀ ਸੀ।

ਅਧਿਕਾਰੀਆਂ ਮੁਤਾਬਕ ਸਾਰੇ ਸਬੂਤਾਂ ਅਤੇ ਵੀਡੀਓ ਫੁਟੇਜ ਨੂੰ ਘੋਖਣ ਤੋਂ ਬਾਅਦ ਇਸ ਸਬੰਧ ਵਿੱਚ ਮਜੀਠਾ ਪੁਲੀਸ ਸਟੇਸ਼ਨ 'ਚ 50 ਤੋਂ ਵੱਧ ਵਿਅਕਤੀਆਂ ਵਿਰੁੱਧ ਐੱਫ ਆਈ ਆਰ (FIR) ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲਾ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿੱਚ ਜੋ ਵੀ ਜ਼ਿੰਮੇਵਾਰ ਹੋਵੇਗਾ, ਉਸ ਨੂੰ ਹਰ ਹਾਲ ਵਿੱਚ ਗ੍ਰਿਫ਼ਤਾਰ ਕੀਤਾ ਜਾਵੇਗਾ।

Advertisement
×