DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ 'ਚ 64.62 ਕਿਲੋ ਹੈਰੋਇਨ ਸਮੇਤ ਦੋ ਕਾਬੂ

ਪੁਰਤਗਾਲ ਤੇ ਪਾਕਿਸਤਾਨ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਦਾ ਹੋਇਆ ਖੁਲਾਸਾ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਪੰਜਾਬ ਪੁਲੀਸ ਦੇ ਕਾਊਂਟਰ-ਇੰਟੈਲੀਜੈਂਸ ਵਿੰਗ ਨੇ ਸਰਹੱਦ ਪਾਰ ਨਸ਼ਾ ਤਸਕਰੀ ਦੇ ਇੱਕ ਵੱਡੇ ਮਾਮਲੇ ਦਾ ਪਰਦਾਫਾਸ਼ ਕਰਦਿਆਂ ਅੰਮ੍ਰਿਤਸਰ ਤੋਂ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਉਨ੍ਹਾਂ ਦੇ ਕਬਜ਼ੇ ਵਿਚੋਂ 64.62 ਕਿਲੋਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਵੱਲੋਂ
ਡੀਜੀਪੀ ਗੌਰਵ ਯਾਦਵ ਵੱਲੋਂ X 'ਤੇ ਸਾਂਝੀ ਕੀਤੀ ਗਈ ਪੋਸਟ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਰਵਣ ਸਿੰਘ ਉਰਫ਼ ਗੁੱਜਰ ਅਤੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਅੰਮ੍ਰਿਤਸਰ ਜ਼ਿਲ੍ਹੇ ਦੇ ਦਿਹਾਤੀ ਖੇਤਰ ਨਾਲ ਸੰਬੰਧਿਤ ਹਨ।

Advertisement

ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਦੇ ਤਾਰ ਵਿਦੇਸ਼, ਖ਼ਾਸਕਰ ਪੁਰਤਗਾਲ ਅਤੇ ਪਾਕਿਸਤਾਨੀ ਨਸ਼ਾ ਤਸਕਰਾਂ ਨਾਲ ਜੁੜੇ ਹੋਏ ਹਨ। ਇਸ ਤੋਂ ਇਲਾਵਾ ਇਸ ਗਿਰੋਹ ਦੇ ਸੰਬੰਧ ਪਾਕਿਸਤਾਨੀ ਤਸਕਰ ਮੂਸਾ ਨਾਲ ਵੀ ਜੁੜੇ ਹੋਣ ਦੇ ਇਸ਼ਾਰੇ ਮਿਲੇ ਹਨ, ਜਿਸ ਦਾ ਨਾਮ 532 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਆ ਚੁੱਕਾ ਹੈ।

Advertisement

ਡੀਜੀਪੀ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਸਰਕਾਰ ਦੀ ਨਸ਼ਾ-ਵਿਰੋਧੀ ਮੁਹਿੰਮ ਤਹਿਤ ਇੱਕ ਮਹੱਤਵਪੂਰਨ ਸਫਲਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

Advertisement
×