DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Punjab Sanitation Workers End Strike: ਪੰਜਾਬ ਵਿਚ ਸਫਾਈ ਸੇਵਕਾਂ ਦੀ ਹੜਤਾਲ ਸਮਾਪਤ

ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨ, ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਤੇ ਹੋਰ ਮਸਲੇ ਹੱਲ ਕਰਨ ਲਈ ਕੀਤੀ ਜਾ ਰਹੀ ਸੀ ਹੜਤਾਲ

  • fb
  • twitter
  • whatsapp
  • whatsapp
featured-img featured-img
ਨਿਗਮ ਕਰਮਚਾਰੀਆਂ ਦੀ ਹੜਤਾਲ ਕਾਰਨ ਜਲੰਧਰ ਵਿਚ ਲੱਗੇ ਕੂੜੇ ਦੇ ਢੇਰ। -ਫੋਟੋ: ਸਰਬਜੀਤ ਸਿੰਘ
Advertisement

Punjab Workers End Strike: ਪੰਜਾਬ ਵਿਚ ਕਈ ਦਿਨਾਂ ਤੋਂ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਹੜਤਾਲ ਚਲ ਰਹੀ ਸੀ ਜੋ ਅੱਜ ਖ਼ਤਮ ਹੋ ਗਈ ਹੈ। ਇਸ ਹੜਤਾਲ ਕਾਰਨ ਥਾਂ ਥਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਤੇ ਲੋਕਾਂ ਨੂੰ ਸਫਾਈ ਪੱਖੋ ਕਈ ਸਮੱਸਿਆਵਾਂ ਨਾਲ ਜੂਝਣਾ ਪੈ ਰਿਹਾ ਸੀ।

Advertisement

ਇਹ ਹੜਤਾਲ ਖਤਮ ਹੋਣ ਦੀ ਜਾਣਕਾਰੀ ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਫ਼ਾਈ ਸੇਵਕਾਂ ਤੇ ਸੀਵਰਮੈਨਾਂ ਦੇ ਵਫ਼ਦ ਨਾਲ ਮੀਟਿੰਗ ਹੋਈ ਹੈ ਜਿਸ ਵਿਚ ਉਨ੍ਹਾਂ ਦੀਆਂ ਕਈ ਮੰਗਾਂ ਉੱਪਰ ਵਿਚਾਰ ਕੀਤਾ ਗਿਆ ਹੈ ਤੇ ਕੁਝ ਮੰਗਾਂ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਸ ’ਤੇ ਜਲਦ ਹੀ ਵਿਚਾਰ ਕੀਤਾ ਜਾਵੇਗਾ।

Advertisement

ਇਸ ਤੋਂ ਪਹਿਲਾਂ ਸੂਬੇ ਵਿੱਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਰੱਬ ਆਸਰੇ ਹੋ ਗਏ ਸਨ। ਸਫਾਈ ਸੇਵਕਾਂ ਦੀ ਲਗਾਤਾਰ ਹੜਤਾਲ ਕਾਰਨ ਮੁੱਖ ਸੜਕਾਂ ਤੋਂ ਲੈ ਕੇ ਅੰਦਰੂਨੀ ਗਲੀਆਂ ਤੱਕ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਗਏ ਸਨ। ਕਈ ਦਿਨਾਂ ਤੋਂ ਝਾੜੂ ਨਾ ਲੱਗਣ ਕਾਰਨ ਹਰ ਪਾਸੇ ਗੰਦਗੀ ਅਤੇ ਬਦਬੂ ਫੈਲ ਰਹੀ ਸੀ ਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਵਧ ਗਿਆ ਸੀ।

ਇਸ ਤੋਂ ਪਹਿਲਾਂ ਅੱਜ ਪੰਜਾਬ ਵਿਚ ਵੱਡੀ ਗਿਣਤੀ ਵਿੱਚ ਕਰਮਚਾਰੀ ਇਕੱਠੇ ਹੋਏ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਕਰਮਚਾਰੀ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹੜਤਾਲ ਨੂੰ ਖਤਮ ਕਰਵਾਉਣਾ ਜਾਂ ਜਾਰੀ ਰੱਖਣਾ ਸਰਕਾਰ ਦੇ ਹੱਥ ਵਿੱਚ ਹੈ। ਉਨ੍ਹਾਂ ਦੱਸਿਆ ਸੀ ਕਿ ਕਰਮਚਾਰੀਆਂ ਦੀਆਂ ਦੋ ਮੁੱਖ ਮੰਗਾਂ ਵਿੱਚ ਠੇਕੇਦਾਰੀ ਪ੍ਰਣਾਲੀ ਨੂੰ ਖਤਮ ਕਰਨਾ ਅਤੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨਾ ਸ਼ਾਮਲ ਹੈ। ਇਸ ਤੋਂ ਇਲਾਵਾ ਘੱਟੋ-ਘੱਟ ਤਨਖਾਹ 26 ਹਜ਼ਾਰ ਰੁਪਏ ਮਹੀਨਾ ਕਰਨ ਦੀ ਵੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮੰਗਾਂ ਮੰਨ ਲੈਂਦੀ ਹੈ ਤਾਂ ਹੜਤਾਲ ਤੁਰੰਤ ਖਤਮ ਕੀਤੀ ਜਾ ਸਕਦੀ ਹੈ ਨਹੀਂ ਤਾਂ ਇਹ ਸੰਘਰਸ਼ ਲੰਬਾ ਚੱਲ ਸਕਦਾ ਹੈ।

Advertisement
×